10.2 C
United Kingdom
Saturday, April 19, 2025

More

    ਸੰਗਰੂਰ: ਆਜ਼ਾਦੀ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਹੋਈ

    ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
    15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ
    ਸਕੂਲੀ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ
    ਦਲਜੀਤ ਕੌਰ ਭਵਾਨੀਗੜ੍ਹ 
    ਸੰਗਰੂਰ, 13 ਅਗਸਤ, 2022: ਪੁਲਿਸ ਲਾਈਨ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ 76ਵੇਂ ਆਜ਼ਾਦੀ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਜੋਂ ਅੱਜ ਅੰਤਿਮ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨਾਂ ਨੇ ਪੁਲਿਸ ਲਾਈਨ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
    ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ ਹੈਡਕੁਆਟਰ ਡਾ. ਰੁਪਿੰਦਰ ਕੌਰ ਬਾਜਵਾ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫੀ ਅਤੇ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਲੋਕ ਨਾਚ ਗਿੱਧੇ ਤੇ ਭੰਗੜੇ ਰਾਹੀਂ ਵੀ ਵਿਦਿਆਰਥੀਆਂ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ।
    ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਸਟੇਡੀਅਮ ਵਿਖੇ ਹੀ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ 15 ਅਗਸਤ ਮੌਕੇ ਆਪਸੀ ਤਾਲਮੇਲ ਨਾਲ ਸਮਾਗਮ ਨੂੰ ਨੇਪਰੇ ਚੜਾਉਣ ਦਾ ਸੱਦਾ ਦਿੱਤਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!