ਓਟਾਵਾ (ਪੰਜ ਦਰਿਆ ਬਿਊਰੋ) ਪਾਕਿਸਤਾਨ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੁਣ ਤੱਕ ਵੱਡਾ ਜਾਨੀ-ਮਾਲੀ ਨੁਕਸਾਨ ਹੋ ਚੁੱਕਾ ਹੈ। ਇਸ ਮਾੜੇ ਸਮੇਂ ਵਿੱਚ ਕੈਨੇਡਾ ਸਰਕਾਰ ਪਾਕਿਸਤਾਨ ਦੀ ਮਦਦ ਲਈ ਅੱਗੇ ਆਈ ਹੈ। ਇਸ ਦੇ ਚਲਦਿਆਂ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਨੇ ਪਾਕਿਸਤਾਨ ਨੂੰ 5 ਮਿਲੀਅਨ ਡਾਲਰ ਵਿੱਤੀ ਮਦਦ ਵਜੋਂ ਦੇਣ ਦਾ ਐਲਾਨ ਕੀਤਾ।ਪਾਕਿਸਤਾਨ ਵਿੱਚ ਜੂਨ ਮਹੀਨੇ ਤੋਂ ਲੈ ਕੇ ਹੁਣ ਤੱਕ ਭਾਰੀ ਮੀਂਹ ਤੇ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਦੌਰਾਨ ਲਗਭਗ 1 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਅਤੇ ਦੇਸ਼ ਭਰ ਵਿੱਚ 33 ਮਿਲੀਅਨ ਲੋਕਾਂ ਦਾ ਜੀਵਨ ਤਹਿਸ-ਨਹਿਸ ਹੋ ਗਿਆ। ਅਜਿਹੇ ਸਮੇਂ ਵਿੱਚ ਕੈਨੇਡਾ ਸਰਕਾਰ ਪਾਕਿਸਤਾਨ ਦੀ ਵਿੱਤੀ ਮਦਦ ਲਈ ਅੱਗੇ ਆਈ ਐ। ਇਸ ਸਬੰਧੀ ਕੈਨੇਡਾ ਦੇ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਨੇ 5 ਮਿਲੀਅਨ ਭਾਵ 50 ਲੱਖ ਡਾਲਰ ਪਾਕਿਸਤਾਨ ਨੂੰ ਮਨੁੱਜੀ ਸਹਾਇਤਾ ਵਜੋਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਹਾਲਾਤ ਵਿੱਚੋਂ ਪਾਕਿਸਤਾਨ ਲੰਘ ਰਿਹਾ ਹੈ, ਅਜਿਹੇ ਵਿੱਚ ਸਾਰੇ ਦੇਸ਼ਾਂ ਨੂੰ ਪਾਕਿਸਤਾਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।
