ਲੰਡਨ (ਪੰਜ ਦਰਿਆ ਬਿਊਰੋ) ਪੰਜਾਬ ਵਿੱਚ ਸੜਕ ਹਾਦਸਿਆਂ ਦੇ ਦੁੱਖ ਨੂੰ ਮਨ ‘ਚ ਵਸਾ ਕੇ ਆਵਾਜਾਈ ਨਿਯਮਾਂ ਬਾਰੇ ਵਿਸ਼ੇਸ਼ ਕਿਤਾਬ ਲਿਖਣ, ਸਮੇਂ ਸਮੇਂ ਦੀਆਂ ਸਰਕਾਰਾਂ ਅੱਗੇ ਅਰਜੋਈਆਂ ਕਰਨ ਵਾਲੇ ਨਿਸ਼ਕਾਮ ਸੇਵਕ ਲੇਖਕ ਅਮਰੀਕ ਸਿੰਘ ਢਿੱਲੋਂ ਨੂੰ ਉਸ ਸਮੇਂ ਡੂੰਘਾ ਦੁੱਖ ਹੋਇਆ ਜਦ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਸੁਖਦੇਵ ਕੌਰ ਢਿੱਲੋਂ ਅਕਾਲ ਚਲਾਣਾ ਕਰ ਗਏ। ਉਹਨਾਂ ਦੇ ਅੰਤਿਮ ਸੰਸਕਾਰ ਸੰਬੰਧੀ ਰਸਮਾਂ 20 ਅਕਤੂਬਰ ਨੂੰ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਬਾਰਕਿੰਗ ਵਿਖੇ ਉਹਨਾਂ ਦੀ ਮ੍ਰਿਤਕ ਦੇਹ ਦੇ ਦਰਸ਼ਨ 9:45 ਸਵੇਰੇ ਕਰਵਾਏ ਜਾਣਗੇ। ਇਸ ਉਪਰੰਤ ਫੋਰੈਸਟ ਪਾਰਕ ਵਿਖੇ 11:15 ‘ਤੇ ਅੰਤਿਮ ਸੰਸਕਾਰ ਹੋਵੇਗਾ। ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਬਾਰਕਿੰਗ ਵਿਖੇ 12:15 ਵਜੇ ਹੋਵੇਗੀ। ਇਸ ਦੁੱਖ ਦੀ ਘੜੀ ਵਿੱਚ ਅਦਾਰਾ “ਪੰਜ ਦਰਿਆ ਯੂਕੇ” ਦੀ ਪ੍ਰਬੰਧਕੀ ਟੀਮ, ਮੁੱਖ ਸੰਪਾਦਕ ਮਨਦੀਪ ਖੁਰਮੀ ਹਿੰਮਤਪੁਰਾ, ਵਿਸ਼ਵ-ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ, ਡਾਕਟਰ ਚਾਨਣ ਸਿੰਘ ਸਿੱਧੂ, ਤਰਲੋਚਨ ਸਿੰਘ ਜੌਹਲ, ਬਲਵਿੰਦਰ ਸਿੰਘ ਵਿਰਕ, ਦਿਲਬਾਗ ਸਿੰਘ ਚਾਹਲ, ਨੰਬਰਦਾਰ ਗੁਰਦੇਵ ਸਿੰਘ ਨੇ ਅਫ਼ਸੋਸ ਜ਼ਾਹਿਰ ਕੀਤਾ ਹੈ।
