13.6 C
United Kingdom
Sunday, June 8, 2025

More

    ਪੋਲਿੰਗ ਸਟੇਸ਼ਨਾਂ ਉਤੇ 19 ਅਤੇ 20 ਨਵੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ: ਐਡੀਸ਼ਨਲ ਜਿ਼ਲ੍ਹਾ ਚੋਣ ਅਫ਼ਸਰ

    ਦਲਜੀਤ ਕੌਰ 

    ਸੰਗਰੂਰ, 17 ਨਵੰਬਰ, 2022: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2023 ਦੇ ਅਧਾਰ ਉਤੇ ਜਿਲ੍ਹਾ ਸੰਗਰੂਰ ਵਿੱਚ ਆਉਂਦੇ ਕੁਲ 05 ਵਿਧਾਨ ਸਭਾ ਚੋਣ ਹਲਕਿਆਂ 99— ਲਹਿਰਾ, 100—ਦਿੜਬਾ ( ਐੱਸ. ਸੀ ) , 101—ਸੁਨਾਮ , 107—ਧੂਰੀ ਅਤੇ 108— ਸੰਗਰੂਰ ਦੇ ਨਾਗਰਿਕਾਂ ਨੂੰ ਜਾਣਕਾਰੀ ਦਿੰਦਿਆਂ ਐਡੀਸ਼ਨਲ ਜਿ਼ਲ੍ਹਾ ਚੋਣ ਅਫ਼ਸਰ—ਕਮ—ਐਡੀਸ਼ਨਲ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਯੋਗਤਾ ਮਿਤੀ 01.01.2023 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਬੀਤੀ 9 ਨਵੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਜੋ ਕਿ 8 ਦਸੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵੱਲੋਂ 19 ਨਵੰਬਰ ਦਿਨ ਸ਼ਨੀਵਾਰ ਨੂੰ ਅਤੇ 20 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋ ਲੈ ਕੇ ਸ਼ਾਮ 5.00 ਵਜੇ ਤੱਕ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾ ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2023 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ , ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੋਰ ਵੋਟਰ ਰਜਿਸਟਰ ਹੋ ਸਕਦਾ ਹੈ।

    ਐਡੀਸ਼ਨਲ ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੋਜਵਾਨ ਵਰਗ ਦੇ ਬੱਚਿਆਂ ਜਿਨ੍ਹਾਂ ਦੀ ਸਾਲ 2023 ਦੋਰਾਨ ਕਿਸੇ ਵੀ ਮਿਤੀ ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ , ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੋਰ ਵੋਟਰ ਰਜਿਸਟ੍ਰੇਸ਼ਨ ਕਰਨ ਸਬੰਧੀ ਅਗੇਤੇ ਤੋਰ ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਅਨੁਸਾਰ ਹੁਣ ਸਾਲ 2023 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀਆ ਯੋਗਤਾ ਮਿਤੀ 01 ਜਨਵਰੀ 2023 , 01 ਅਪ੍ਰੈਲ 2023, 01 ਜੁਲਾਈ 2023, ਅਤੇ 01 ਅਕਤੂਬਰ 2023 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ ( ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2023 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ , ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਨਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰ. 6 ਭਰਕੇ ਦੇ ਸਕਣਗੇ। ਉਨ੍ਹਾਂ ਦੱਸਿਆ ਕਿ 01.01.2023 ਦੇ ਆਧਾਰ ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟੇ੍ਰਸ਼ਨ ਅਫਸਰਾ ਵਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆ ਅਗਲੀਆ ਤਿੰਨ ਤਿਮਾਹੀਆ ਦੋਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੋਰਾਨ ਕੀਤਾ ਜਾਵੇਗਾ। ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਬਿਨੈਕਾਰ ਵਲੋਂ ਆਪਣੀਆਂ ਤਾਜ਼ੀਆਂ ਖਿਚਵਾਇਆ ਹੋਈਆਂ ਦੋ ਰੰਗਦਾਰ ਫੋਟੋਆਂ, ਉਮਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਫਾਰਮ ਨੰ: 6 ਨਾਲ ਸ਼ਾਮਲ ਕਰਕੇ ਜਮ੍ਹਾਂ ਕਰਵਾਏ ਜਾਣੇ ਹਨ। ਇਸਤੋਂ ਇਲਾਵਾ ਜੇਕਰ ਕੋਈ ਵਿਅਕਤੀ ਬਤੋਰ ਐਨ. ਆਰ. ਆਈ. ਵੋਟਰ ਰਜਿਸਟਰ ਹੋਣਾ ਚਾਹੁੰਦਾ ਹੈ ਤਾਂ ਉਸ ਵਲੋਂ ਫਾਰਮ ਨੰ: 6— ਏ, ਕਿਸੇ ਵਿਅਕਤੀ ਦੀ ਮੋਤ ਹੋ ਗਈ ਹੈ, ਤਾਂ ਉਸਦੀ ਵੋਟ ਕਟਵਾਉਣ ਲਈ ਫਾਰਮ ਨੰ: 7 , ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੂਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸਿਫ਼ਟ ਕਰਕੇ ਨਵੇਂ ਪੋਲਿਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰ: 8 ਭਰਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੇਵਲ ਅਫਸਰ, ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫਸਰ ਜਾਂ ਜਿਲ੍ਹਾ ਚੋਣ ਦਫਤਰ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ।

    ਐਡੀਸ਼ਨਲ ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸਤੋਂ ਇਲਾਵਾ ਇਹ ਸਾਰੇ ਫਾਰਮ ਆਨ ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲ www.nvsp.in ਜਾਂ ਵੋਟਰ ਹੈਲਪਲਾਾਈਨ ਮੋਬਾਇਲ ਐਪ, ਗਰੁਡਾ ਐਪ ਰਾਹੀਂ ਭਰਕੇ ਅਤੇ ਇਸ ਸਬੰਧੀ ਲੋੜੀਂਦੇ ਦਸਤਾਵੇਜ਼ ( ਬਿਨੈਕਾਰ ਦੀ ਫੋਟੋ , ਉਮਰ ਸਬੰਧੀ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ) ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਮੋਜੂਦਾ ਵੋਟਰ ਸੂਚੀਆ ਨੂੰ ਸ਼ੁਧ ਅਤੇ ਤਰੁਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਮੰਤਵ ਨੂੰ ਪੂਰਾ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਵਿਸ਼ੇਸ ਤੋਰ ਤੇ ਕੀਤਾ ਜਾ ਰਿਹਾ ਹੈ। ਇਸ ਮੰਤਵ ਨੂੰ ਪੂਰਾ ਕਰਨ ਲਈ ਚੋਣ ਹਲਕੇ ਦੇ ਬੂਥ ਲੇਵਲ ਅਫਸਰਾਂ ਵਲੋਂ ਵੋਟਰਾਂ ਪਾਸੋਂ ਫਾਰਮ ਨੰ: 6—ਬੀ ਭਰਕੇ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵੋਟਰ ਵਲੋਂ ਆਪਣੇ ਵੋਟਰ ਕਾਰਡ ਨੂੰ ਉਸਦੇ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵਲੰਟਰਲੀ ਤੌਰ ਉਤੇ ਕੀਤਾ ਜਾ ਰਿਹਾ ਹੈ।

    ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਜਾਂ ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ, ਤਾਂ ਜੋ ਭਾਰਤ ਚੋਣ ਕਮਿਸ਼ਨ ਵਲੋਂ ਮਿਥੇ ਗਏ ਟੀਚੇ ਕਿ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ , ਨੂੰ ਪੂਰਾ ਕੀਤਾ ਜਾ ਸਕੇ ਅਤੇ ਭਾਰਤ ਦੇ ਹਰੇਕ ਨਾਗਰਿਕ ਜ਼ੋ ਕਿ ਆਪਣੀ ਵੋਟ ਬਣਵਾਉਣ ਸਬੰਧੀ ਯੋਗਤਾ ਪੂਰੀ ਕਰਦਾ ਹੈ, ਨੂੰ ਬਤੋਰ ਵੋਟਰ ਰਜਿਸਟਰ ਕਰਕੇ ਉਸਦੀ ਭਾਰਤ ਦੇ ਵਿਸ਼ਾਲ ਲੋਕਤੰਤਰ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!