4.6 C
United Kingdom
Sunday, April 20, 2025

More

    ਓਵਰਏਜ ਬੇਰੁਜ਼ਗਾਰ ਯੂਨੀਅਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ

    ਦਲਜੀਤ ਕੌਰ

    ਸੰਗਰੂਰ, 4 ਅਪ੍ਰੈਲ, 2023: ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਖਾਲੀ ਸਾਰੀਆਂ ਅਸਾਮੀਆਂ ਉੱਤੇ ਭਰਤੀ ਕਰਨ ਅਤੇ ਉਮਰ ਹੱਦ ਵਿਚ ਛੋਟ ਦੀ ਮੰਗ ਨੂੰ ਲੈਕੇ ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਅਤੇ ਮਲਟੀਪਰਪਜ ਹੈਲਥ ਵਰਕਰ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ 7 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਨੂੰ ਕਾਮਯਾਬ ਕਰਨ ਲਈ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸੇ ਦੇ ਅੰਤਰਗਤ ਬੇਰੁਜ਼ਗਾਰਾਂ ਦੀ ਮੀਟਿੰਗ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਬੀਰ ਸਿੰਘ ਨਦਾਮਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਨਿੱਕਾ ਸਿੰਘ ਛੰਨਾ ਵਾਲਾ ਦੀ ਅਗਵਾਈ ਵਿੱਚ ਡੀ ਸੀ ਦਫਤਰ ਸੰਗਰੂਰ ਵਿਖੇ ਮੀਟਿੰਗ ਹੋਈ। ਇਸ ਮੌਕੇ ਰਣਬੀਰ ਸਿੰਘ ਨਦਾਮਪੁਰ ਨੇ ਕਿਹਾ ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਵਿਚ ਛੋਟ ਦੇ ਕੇ ਭਰਨ ਅਤੇ ਹੋਰ ਵੀ ਇਸ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਓਵਰਏਜ਼ ਵੱਲੋ ਇਨਕਲਾਬੀ ਯੋਧਿਆਂ ਦੀ ਸ਼ਹਾਦਤ ਦਾ ਨਾਮ ਵਰਤ ਕੇ ਸੱਤਾ ਉੱਤੇ ਕਾਬਜ਼ ਹੋਈ ਬੇਰੁਜ਼ਗਾਰ ਵਿਰੋਧੀ ਅਖੌਤੀ ਇਨਕਲਾਬੀ ਸਰਕਾਰ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਦੀਪਾ ਸ਼ਰਮਾ, ਸੁਖਪਾਲ ਸਿੰਘ ਧੂਰੀ, ਹਾਕਮ ਸਿੰਘ ਜਲੂਰ ਜਸਵਿੰਦਰ ਕੌਰ, ਪਰਮਿੰਦਰ ਸਿੰਘ ਬਦੇਸ਼ਾ, ਮਨਦੀਪ ਸਿੰਘ ਸੰਗਰੂਰ, ਲਲਿਤਾ, ਹਰਦੀਪ ਕੌਰ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!