










ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਵਿਸ਼ਵ ਭਰ ਦੇ ਗੁਰਦੁਆਰਾ ਸਾਹਿਬਾਨਾਂ ਅੰਦਰ ਵਿਸਾਖੀ ਪੁਰਬ ਤੇ ਖਾਲਸਾ ਸਾਜਨਾ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਹੋਏ ਅਤੇ ਹੋਣ ਜਾ ਰਹੇ ਹਨ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਸਥਿਤ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਿਸਗੋ ਵਿਖੇ ਖਾਲਸਾ ਸਾਜਨਾ ਦਿਵਸ ਸੰਬੰਧੀ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਨ ਦੇ ਨਾਲ-ਨਾਲ ਅੱਜ ਨਿਸ਼ਾਨ ਸਾਹਿਬ ਦਾ ਚੋਲਾ ਚੜਾਉਣ ਦੀ ਸੇਵਾ ਨਿਭਾਈ ਗਈ। ਭਾਰੀ ਗਿਣਤੀ ਵਿੱਚ ਸਿੱਖ ਸੰਗਤ ਵੱਲੋਂ ਪਹੁੰਚ ਕੇ ਇਹਨਾਂ ਸੇਵਾ ਕਾਰਜਾਂ ਦਾ ਹਿੱਸਾ ਬਣਿਆ ਗਿਆ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੀ ਤਰਫੋਂ ਮੁੱਖ ਸੇਵਾਦਾਰ ਸੁਰਜੀਤ ਸਿੰਘ ਚੌਧਰੀ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦੇਣ ਦੇ ਨਾਲ-ਨਾਲ ਆਈਆਂ ਸੰਗਤਾਂ ਦਾ ਹਾਰਦਿਕ ਧੰਨਵਾਦ ਵੀ ਕੀਤਾ। ਅੱਜ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ੁੱਕਰਵਾਰ ਨੂੰ ਪਾਏ ਜਾਣਗੇ, ਜਦੋਂ ਸਕਾਟਲੈਂਡ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਵੇਗੀ।