ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)

ਇਟਲੀ ਵਿੱਚ ਜਿੱਥੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਖ ਵੱਖ ਥਾਵਾਂ ਤੇ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਤੇ ਸਜ਼ਾਏ ਜਾ ਰਹੇ ਹਨ। ਉਥੇ ਇਟਲੀ ਦੇ ਸ਼ਹਿਰ ਫੌਜਾ ਵਿੱਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ 7 ਸਾਲ ਤੋਂ ਲੈ ਕੇ 15 ਸਾਲ ਦੇ ਬੱਚਿਆਂ ਵਲੋਂ ਕਵਿਤਾ ਪਾਠ, ਸ਼ਬਦ, ਪੰਜ ਪਿਆਰਿਆਂ ਅਤੇ ਚਾਰ ਸਾਹਿਬਜ਼ਾਦਿਆਂ ਦੇ ਨਾਮ ਸੰਗਤਾਂ ਨੂੰ ਸਰਵਣ ਕਰਵਾਏ ਗਏ। ਉਪਰੰਤ ਭਾਈ ਭਰਪੂਰ ਸਿੰਘ ਕੰਗ ਅਤੇ ਭਾਈ ਸੁਖਜਿੰਦਰ ਸਿੰਘ ਕੰਗ ਨੇ ਕਵਿਸ਼ਰੀ ਜਥੇ ਦੁਆਰਾ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ‘ਤੇ ਇਟਾਲੀਅਨ ਅਦਾਰਾ ਫਲਾਈ ਸੀ, ਜੀ ਐੱਲ ਵੱਲੋਂ ਇਮੈਨੁਏਲਾ ਮੀਤੋਲੀ ਤੇ ਉਹਨਾ ਦੇ ਤਿੰਨ ਹੋਰ ਸਾਥੀ ਗੁਰਦੁਆਰਾ ਸਾਹਿਬ ਫੌਜ਼ਾ ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰੋਗਰਾਮ ਦੇ ਅੰਤ ਵਿੱਚ ਇਹਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਰੂਪ ਮਾਡਲ ਸਨਮਾਨ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਇਸ ਦੇ ਇਤਿਹਾਸ ਤੋਂ ਵੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਤੇ ਚਾਹ ਪਕੌੜੇ ਮਠਿਆਈ ਦੇ ਨਾਲ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕਾਂ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ