ਦਲਜੀਤ ਕੌਰ ਸੰਗਰੂਰ, 15 ਮਈ, 2023:
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਦੇ ਟੈਕਨੀਕਲ ਸੈਲ ਵੱਲੋਂ ਪੂਰੀ ਮਿਹਨਤ ਤੇ ਤਨਦੇਹੀ ਨਾਲ ਕਾਰਵਾਈ ਕਰਦੇ ਹੋਏ ਲੋਕਾਂ ਦੇ ਵੱਖ-ਵੱਖ ਸਮੇਂ ਦੌਰਾਨ ਗੁੰਮ ਹੋਏ 50 ਮੋਬਾਇਲ ਫੋਨ ਲੱਭ ਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ।ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਸੁਰੇਂਦਰ ਲਾਂਬਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸਾਂਝ ਕੇਂਦਰਾਂ ਅਤੇ ਟੈਕਨੀਕਲ ਸੈਲ ਸੰਗਰੂਰ ਕੋਲ ਆਮ ਲੋਕਾਂ ਵੱਲੋਂ ਮੋਬਾਇਲ ਫੋਨ ਗੁੰਮ ਹੋਣ ਸਬੰਧੀ ਮਿਸਿੰਗ ਰਿਪੋਰਟ ਦਰਜ ਕਰਵਾਈ ਜਾਂਦੀ ਹੈ ਜਿਸ ਸਬੰਧੀ ਪਿਛਲੇ ਕੁੱਝ ਸਮੇਂ ਵਿੱਚ ਗੁੰਮ ਹੋਏ ਮੋਬਾਇਲ ਫੋਨਾਂ ਦੀਆਂ ਮੌਸੂਲ ਹੋਈਆਂ ਦਰਖਾਸਤਾਂ ਤੇ ਤਕਨੀਕੀ ਢੰਗ ਨਾਲ ਕਾਰਵਾਈ ਕਰਦੇ ਹੋਏ ਟੈਕਨੀਕਲ ਸੈਲ ਸੰਗਰੂਰ ਵੱਲੋਂ ਨਵੰਬਰ 2022 ਤੋਂ ਮਾਰਚ 2023 ਤੱਕ 05 ਮਹੀਨਿਆਂ ਦੇ ਸਮੇਂ ਦੌਰਾਨ ਦੇ ਕੁੱਲ 50 ਮੋਬਾਇਲ ਫੋਨ (02 ਮੋਬਾਇਲ ਰਾਜਸਥਾਨ ਤੋਂ, 02 ਮੋਬਾਇਲ ਦਿੱਲੀ ਤੋਂ ਅਤੇ ਬਾਕੀ ਮੋਬਾਇਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ) ਭਾਲ ਕਰਕੇ ਉਹਨਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ। ਸੰਗਰੂਰ ਪੁਲਿਸ ਦੇ ਇਸ ਕਾਰਜ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਕਿਸੇ ਦਾ ਮੋਬਾਇਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਤੁਰੰਤ ਨੇੜਲੇ ਥਾਣੇ ਵਿੱਚ ਬਣੇ ਸਾਂਝ ਕੇਂਦਰ ਵਿੱਚ ਜਾ ਕੇ ਮਿਸਿੰਗ ਰਿਪੋਰਟ ਦਰਜ ਕਰਵਾਈ ਜਾਵੇ ਅਤੇ ਜੇਕਰ ਕਿਸੇ ਨੂੰ ਕੋਈ ਮੋਬਾਇਲ ਫੋਨ ਡਿੱਗਿਆ ਹੋਇਆ ਮਿਲ ਜਾਂਦਾ ਹੈ ਤਾਂ ਉਸ ਨੂੰ ਨੇੜਲੇ ਥਾਣੇ ਜਾਂ ਟੈਕਨੀਕਲ ਸੈਲ ਸੰਗਰੂਰ ਦੇ ਸਪੁਰਦ ਕੀਤਾ ਜਾਵੇ ਤਾਂ ਜੋ ਉਹ ਮੋਬਾਇਲ ਫੋਨ ਉਸ ਦੇ ਅਸਲ ਮਾਲਕ ਤੱਕ ਪਹੁੰਚਾਇਆ ਜਾ ਸਕੇ।

