13 C
United Kingdom
Saturday, September 21, 2024

More

    4161 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਬਦਲੀਆਂ ‘ਚ ਮੌਕਾ ਦੇਣ ਦੀ ਮੰਗ

     ਦਲਜੀਤ ਕੌਰ 

    ਬਰਨਾਲਾ, 14 ਜੁਲਾਈ, 2024: ਅੱਜ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਮਲਵਿੰਦਰ ਸਿੰਘ ਬਰਨਾਲਾ ਦੀ ਅਗਵਾਈ ਵਿੱਚ ਚੀ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ। ਮੀਟਿੰਗ ਵਿੱਚ 16 ਜੁਲਾਈ ਤੋਂ ਅਧਿਆਪਕਾਂ ਦੀਆਂ ਹੋਣ ਵਾਲੀਆਂ ਬਦਲੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਮਾਲਵਿੰਦਰ ਸਿੰਘ ਬਰਨਾਲਾ ਨੇ ਕਿਹਾ ਕਿ 4161 ਅਧਿਆਪਕ ਆਪਣੇ ਘਰਾਂ ਤੋਂ 200 ਤੋਂ 300 ਕਿਲੋਮੀਟਰ ਦੂਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜਿਹਨਾਂ ਵਿੱਚ ਜਿਆਦਾਤਰ ਮਹਿਲਾ ਅਧਿਆਪਕਾਵਾਂ ਹਨ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਿਛਲੇ ਦਿਨੀਂ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਦੂਰ ਦੁਰਾਡੇ ਤਾਇਨਾਤ ਅਧਿਆਪਕਾਂ ਨੂੰ ਉਹਨਾਂ ਦੇ ਆਪਣੇ ਪਿੱਤਰੀ ਜਿਲ੍ਹਿਆਂ ਵਿੱਚ ਹੀ ਤਾਇਨਾਤ ਕੀਤਾ ਜਾਵੇਗਾ। ਸੂਬਾ ਕਮੇਟੀ ਮੈਂਬਰ ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਅਧਿਆਪਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ।
    ਅਧਿਆਪਕ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ 4161 ਅਧਿਆਪਕਾਂ ਨੂੰ ਬਦਲੀਆਂ ਵਿੱਚ ਮੌਕਾ ਨਹੀਂ ਦਿੱਤਾ ਜਾਂਦਾ ਤਾਂ ਉਹਨਾਂ ਨੂੰ ਮਜਬੂਰਨ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਵੇਗਾ।
    ਇਸ ਮੌਕੇ ਤੇ ਭਾਰਤ ਭੂਸ਼ਨ, ਰਵਿੰਦਰ ਸਿੰਘ ਰਵੀ, ਨੀਟਾ ਖਾਨ, ਗੁਰਦੀਪ ਸਿੰਘ, ਗਗਨਦੀਪ ਕੌਰ, ਮਨਪ੍ਰੀਤ ਕੌਰ , ਨਵਨੀਤ ਕੌਰ, ਸੁਰਿੰਦਰਪਾਲ ਸਿੰਘ, ਰਮਨਦੀਪ ਕੌਰ, ਮਨਦੀਪ ਕੌਰ, ਸੀ਼ਫਾਲੀ, ਕੁਲਵਿੰਦਰ ਸਿੰਘ ਆਦਿ ਅਧਿਆਪਕ ਹਾਜਰ ਸਨ।

    PUNJ DARYA

    Leave a Reply

    Latest Posts

    error: Content is protected !!