ਫਗਵਾੜਾ (ਸ਼ਿਵ ਕੋੜਾ) ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਵੱਲੋਂ ਕਲੱਬ ਪ੍ਰਧਾਨ ਲਾਇਨ ਜੁਗਲ ਬਵੇਜਾ ਦੀ ਅਗਵਾਈ ਹੇਠ 15ਵਾਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਚਿਰਾਗ ਐਸੋਸੀਏਟਸ ਸੁਭਾਸ਼ ਨਗਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਗਵਰਨਰ ਲਾਇਨ ਰਛਪਾਲ ਸਿੰਘ ਬੱਚਾਜੀਵੀ, ਰੀਜਨ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ, ਡਿਸਟ੍ਰਿਕਟ ਕਰਨਵੈਨਸ਼ਨ ਚੇਅਰਮੈਨ ਲਾਇਨ ਤਜਿੰਦਰ ਬਾਵਾ ਐਮਜੇਐਫ, ਡਿਸਟ੍ਰਿਕਟ ਚੇਅਰਮੈਨ ਲਾਇਨ ਅਤੁਲ ਜੈਨ, ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਅਤੇ ਸਮਾਜ ਸੇਵਕ ਬੱਬੂ ਮਨੀਲਾ ਮੋਜੂਦ ਰਹੇ। ਵਿਧਾਇਕ ਧਾਲੀਵਾਲ ਨੇ ਲੋੜਵੰਦ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਸਮੇਤ ਇੱਕ-ਇੱਕ ਆਟੇ ਦੀ ਥੈਲੀ ਵੀ ਭੇਟ ਕਰਦਿਆਂ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਲੋੜਵੰਦ ਔਰਤਾਂ ਨੂੰ ਪੈਨਸ਼ਨ ਦੀ ਰਾਸ਼ੀ ਵੱਡਾ ਆਰਥਕ ਸਹਾਰਾ ਬਣਦੀ ਹੈ। ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ। ਲਾਇਨ ਆਸ਼ੂ ਮਾਰਕੰਡਾ, ਲਾਇਨ ਤੇਜਿੰਦਰ ਬਾਵਾ ਅਤੇ ਲਾਇਨ ਬੱਬੂ ਮਨੀਲਾ ਨੇ ਵੀ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨਾ ਸਮਾਜ ਦਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ। ਕਲੱਬ ਸਕੱਤਰ ਲਾਇਨ ਜਸਵੀਰ ਮਾਹੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਗੁਲਸ਼ਨ ਸ਼ਰਮਾ ਲੱਕੀ ਸਨ। ਉਹਨਾਂ ਕਲੱਬ ਦੀ ਸਾਲ 2024-25 ਦੀ ਟੀਮ ਵਲੋਂ ਹੁਣ ਤੱਕ ਕੀਤੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ। ਕਲੱਬ ਦੇ ਪ੍ਰਧਾਨ ਲਾਇਨ ਜੁਗਲ ਬਵੇਜਾ ਨੇ ਮੁੱਖ ਮਹਿਮਾਨ ਅਤੇ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਇਸ ਪ੍ਰੋਜੈਕਟ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਅਖੀਰ ਵਿਚ ਕਲੱਬ ਵੱਲੋਂ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੈਸ਼ੀਅਰ ਲਾਇਨ ਵਿਪਨ ਠਾਕੁਰ, ਪੀ.ਆਰ.ਓ. ਲਾਇਨ ਸੰਜੇ ਤ੍ਰੇਹਨ ਤੋਂ ਇਲਾਵਾ ਲਾਇਨ ਵਿਜੇ ਅਰੋੜਾ, ਨਵੀਨ ਵਧਵਾ, ਪੁਨੀਤ ਸੇਠੀ, ਦੀਪਕ ਸੇਠੀ, ਗੱਗੀ ਬੱਤਰਾ, ਪਵਨ ਚਾਵਲਾ, ਅਮਿਤ ਢੀਂਗਰਾ, ਅਸ਼ੋਕ ਟੂਰਾ, ਅਸ਼ੋਕ ਮਨੀਲਾ, ਨਵੀਨ ਵਧਵਾ, ਅਮਿਤ ਢੀਂਗਰਾ, ਮੋਹਿਤ ਅਰੋੜਾ ਆਦਿ ਹਾਜ਼ਰ ਸਨ।