6.9 C
United Kingdom
Saturday, March 7, 2026

More

    ਭਾਈ ਜਸਵੰਤ ਸਿੰਘ ਖਾਲੜਾ ’ਤੇ ਬਣਾਈ ਗਈ ਬਾਇਓਪਿਕ ‘ਪੰਜਾਬ 95’ ਫ਼ਿਲਮ ’ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ

    ਅੰਮ੍ਰਿਤਸਰ-ਪੰਜਾਬ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਦਲਜੀਤ ਦੌਸਾਂਝ ਦੀ ‘ਪੰਜਾਬ 95 ਫ਼ਿਲਮ’ ਜੋ ਕਿ ਭਾਈ ਜਸੰਵਤ ਸਿੰਘ ਖਾਲੜਾ ’ਤੇ ਬਣਾਈ ਗਈ ਬਾਓਪਿਕ ਹੈ ਨੂੰ ਸੈਂਸਰ ਬੋਰਡ ਵੱਲੋਂ 120 ਸੀਨਜ਼ ’ਤੇ ਕੱਟ ਲਗਾਏ ਗਏ ਹਨ। ਜਾਣਕਾਰੀ ਮੁਤਾਬਕ ਉਥੇ ਹੀ ਸੈਂਸਰ ਬੋਰਡ ਵੱਲੋਂ ’ਪੰਜਾਬ 95’ ਫਿਲਮ ’ਤੇ 120 ਕੱਟ ਲਗਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਚ ਸਿੱਖਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਉਨ੍ਹਾਂ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੰਗਨਾ ਰੌਣਤ ਦੀ ਫ਼ਿਲਮ ’ਤੇ ਇੰਨੇ ਕੱਟ ਨਹੀਂ ਲਗਾਏ ਸਨ, ਜਿੰਨੇ ‘ਪੰਜਾਬ 95’ ਫ਼ਿਲਮ ’ਤੇ ਲਗਾਏ ਗਏ ਹਨ। ਰਘਬੀਰ ਸਿੰਘ ਨੇ ਕਿਹਾ ਕਿ ਜਸੰਵਤ ਸਿੰਘ ਖਾਲੜਾ ਨੇ ਸਿੱਖ ਕੌਮ ਲਈ ਬਹੁਤ ਵੱਡਾ ਕੰਮ ਕੀਤਾ ਹੈ। ਭਾਈ ਜਸਵੰਤ ਸਿੰਘ ਖਾਲੜਾ ਇਕ ਸੱਚਾਈ ਹਨ। ਜਸਵੰਤ ਸਿੰਘ ਖਾਲੜਾ ਉਹ ਸ਼ਖਸੀਅਤ ਸਨ, ਜਿਨ੍ਹਾਂ ਨੇ ਕਾਲੇ ਦੌਰ ਸਮੇਂ 25 ਹਜ਼ਾਰ ਲਾਸ਼ਾਂ ਨੂੰ ਲੱਭ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕੀਤੀਆਂ ਸਨ ਅਤੇ ਉਨ੍ਹਾਂ ਦੀ ਪਛਾਣ ਜ਼ਾਹਰ ਕੀਤੀ ਸੀ। ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ’ਪੰਜਾਬ 95’ ਲੰਬੇ ਸਮੇਂ ਤੋਂ ਵਿਵਾਦਾਂ ’ਚ ਘਿਰੀ ਹੋਈ ਹੈ। ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ ਸੈਂਸਰ ਬੋਰਡ ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ, ਹਾਲਾਂਕਿ ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ, ਸਗੋਂ 120 ਕੱਟਾਂ ਦਾ ਹੁਕਮ ਦਿੱਤਾ ਹੈ। ਕਮੇਟੀ ਨੂੰ ਫਿਲਮ ਦੇ ਟਾਈਟਲ ਨੂੰ ਲੈ ਕੇ ਵੀ ਸਮੱਸਿਆ ਹੈ, ਜਿਸ ’ਚ ਬਦਲਾਅ ਦੀ ਮੰਗ ਕੀਤੀ ਗਈ ਹੈ। ਸੈਂਸਰ ਬੋਰਡ ਦੀ ਨਵੀਂ ਕਮੇਟੀ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ ’ਚ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਪੰਜਾਬ ਅਤੇ ਇਸ ਦੇ ਜ਼ਿਲ੍ਹਾ ਤਰਨਤਾਰਨ ਦਾ ਜ਼ਿਕਰ ਕੀਤਾ ਗਿਆ ਹੈ। ਫਿਲਮ ਵਿੱਚ ਵਿਖਾਏ ਗਏ ਕੈਨੇਡਾ ਅਤੇ ਯੂ. ਕੇ. ਦੇ ਹਵਾਲੇ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਫਿਲਮ ਦਾ ਟਾਈਟਲ ’ਪੰਜਾਬ 95’ ਰੱਖਿਆ ਗਿਆ ਹੈ। ਜਸਵੰਤ ਸਿੰਘ ਖਾਲੜਾ ਸਾਲ 1995 ਵਿੱਚ ਲਾਪਤਾ ਹੋ ਗਏ ਸਨ, ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਕਮੇਟੀ ਮੰਗ ਕਰਦੀ ਹੈ ਕਿ ਫ਼?ਲਮ ਦੇ ਮੁੱਖ ਕਿਰਦਾਰ ਜਸਵੰਤ ਸਿੰਘ ਖਾਲੜਾ ਦਾ ਨਾਂ ਵੀ ਬਦਲਿਆ ਜਾਵੇ। ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾਉਣ ਲਈ ਕਿਹਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!