ਲੰਡਨ-ਬੰਗਲਾਦੇਸ਼ ’ਚ ਹਿੰਦੂਆਂ ਅਤੇ ਹੋਰ ਲੋਕਾਂ ’ਤੇ ਹੋਏ ਭਿਆਨਕ ਹਮਲਿਆਂ ਬਾਰੇ ਗੱਲ ਕਰਦਿਆਂ ਸਲੋਹ ਤੋਂ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਕਿਹਾ ਕਿ ਇਨ੍ਹਾਂ ਭਿਆਨਕ ਹਮਲਿਆਂ ਬਾਰੇ ਦੁਨੀਆ ਨੂੰ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਦੇਖ ਕੇ ਖੁਸ਼ ਹੋਈ ਕਿ ਕੁਝ ਸਥਾਨਕ ਮੁਸਲਮਾਨ ਹਿੰਦੂ ਘਰਾਂ ਦੀ ਰੱਖਿਆ ਲਈ ਅੱਗੇ ਆਏ ਹਨ। ਉਥੇ ਹੀ ਨਵੀਂ ਸਰਕਾਰ ਨੂੰ ਵੀ ਲੋਕਤੰਤਰ ਦੀ ਰੱਖਿਆ, ਨਿਆਂ ਯਕੀਨੀ ਬਣਾਉਣ ਅਤੇ ਸਾਰੀਆਂ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨੀ ਚਾਹੀਦੀ ਹੈ।