ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਕੀਤੇ ਗਏ ਫੇਰਬਦਲ ਤੋਂ ਬਾਅਦ ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਮਹਿੰਦਰ ਭਗਤ ਨੇ ਅੱਜ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਹਿਸ ਮੌਕੇ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਡਾ. ਬਲਬੀਰ ਸਿੰਘ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਹਾਜ਼ਰ ਸਨ।