ਨਿਹਾਲ ਸਿੰਘ ਵਾਲਾ (ਪੰਜ ਦਰਿਆ ਯੂਕੇ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ ਦੀ ਪ੍ਰਧਾਨਗੀ ਹੇਠ ਸ਼ਹੀਦ ਸਾਧੂ ਸਿੰਘ ਤਖਤੂਪੁਰਾ ਦੀ ਯਾਦਗਾਰ ਤੇ ਹੋਈ। ਮੀਟਿੰਗ ਵਿੱਚ ਬਲਾਕ ਕਮੇਟੀ ਵਿੱਚ ਵਾਧਾ ,ਚੋਣਾਂ ਬਾਰੇ ਜੱਥੇਬੰਦੀ ਦੀ ਨੀਤੀ, ਫੰਡਾਂ ਬਾਰੇ ਅਤੇ ਪਿੰਡ ਪੱਧਰੇ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਾਸ ਹੋਣ ਵਾਲੇ ਅਜੰਡੇ ਸਰਬਸੰਮਤੀ ਨਾਲ ਪਾਸ ਕੀਤੇ। ਅੰਜੇਡਿਆਂ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਆਗੂਆਂ ਨੇ ਕਿਹਾ ਕਿ ਬਲਾਕ ਕਮੇਟੀ ਦਾ ਵਿਸਥਾਰ ਕਰਕੇ ਇਸ ਨੂੰ 11 ਮੈਂਬਰੀ ਕਰ ਦਿੱਤਾ ਗਿਆ ਹੈ ਅਤੇ ਸਾਰੇ ਖ਼ਾਲੀ ਅਹੁਦੇ ਭਰ ਦਿੱਤੇ।ਦੂਜਾ ਕਿਸੇ ਤਰ੍ਹਾਂ ਦੀਆਂ ਚੋਣਾਂ ਤੋਂ ਚਾਕ ਛੱਡ ਕੇ ਜੱਥੇਬੰਦੀ ਦੇ ਨੀਤੀ ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਵਿੱਚ ਬਲਾਕ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ, ਮੀਤ ਪ੍ਰਧਾਨ ਚਰਨਜੀਤ ਕੌਰ ਕੁੱਸਾ,ਸੰਗਠਤ ਸਕੱਤਰ ਗੁਰਮੇਲ ਸਿੰਘ ਸੈਦੋਕੇ, ਜੰਗੀਰ ਸਿੰਘ ਹਿੰਮਤਪੁਰਾ, ਕਰਮਜੀਤ ਕੌਰ ਹਿੰਮਤਪੁਰਾ ਸਰਬਜੀਤ ਸਿੰਘ ਖਾਈ, ਖਜ਼ਾਨਚੀ ਕੇਵਲ ਕ੍ਰਿਸ਼ਨ ਆਦਿ
