6.9 C
United Kingdom
Sunday, April 20, 2025

More

    ਪੰਜਾਬ ਸਰਕਾਰ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ 

    ਚੰਡੀਗੜ੍ਹ (ਦਲਜੀਤ ਕੌਰ ):  ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਸੂਚਨਾ ਜਾਰੀ ਕਰਦਿਆਂ ਗ੍ਰਾਮ ਪੰਚਾਇਤ ਵੋਟਾਂ ਵਾਲੇ ਦਿਨ 15 ਅਕਤੂਬਰ  ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

    ਪ੍ਰਸੋਨਲ ਵਿਭਾਗ ਵੱਲੋਂ ਅਧਿਸੂਚਨਾ ਜਾਰੀ ਕਰਦਿਆਂ ਲਿਖਿਆ ਗਿਆ ਹੈ ਕਿ ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਜਨਰਲ ਚੋਣਾਂ ਗ੍ਰਾਮ ਪੰਚਾਇਤ ਚੋਣਾਂ 2024 (General Elections to Gram Panchayats 2024) ਨੂੰ ਮੁੱਖ ਰੱਖਦੇ ਹੋਏ ਮਿਤੀ 15-10-2024 (ਮੰਗਲਵਾਰ) ਦੀ ਪੰਜਾਬ ਰਾਜ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿਖੇ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ ਵੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ ਕੀਤੀ ਜਾਂਦੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!