ਹਰਿਆਣਾ-ਹਰਿਆਣਾ ਵਿੱਚ ਹੋਈਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਪਿੱਛੋਂ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜਾਣਕਾਰੀ ਮੁਤਾਬਕ ਨਾਇਬ ਸਿੰਘ ਸੈਣੀ ਹਰਿਆਣਾ ਦੇ 25ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੋਪਨਾਈਤਾ ਦੀ ਸਹੁੰ ਚੁਕਾਈ। ਸੀਐਮ ਸੈਣੀ ਤੋਂ ਬਾਅਦ ’ਚ ਵਿਧਾਇਕ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ ਨੇ ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਆਪਣੀ ਸਰਕਾਰ ਬਣਾਈ ਹੈ। ਸੈਣੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਐਨਡੀਏ ਆਗੂ ਮੌਜੂਦ ਸਨ। ਦੱਸਣਯੋਗ ਹੈ ਕਿ ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਹੈ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ। ਇਸ ਮੌਕੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਵੀ ਮੰਚ ’ਤੇ ਮੌਜੂਦ ਸਨ। ਇਸ ਦੇ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ।