10.3 C
United Kingdom
Wednesday, April 9, 2025

More

    68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 14 ਸਾਲ (ਮੁੰਡੇ), ਬਠਿੰਡਾ, ਸੰਗਰੂਰ, ਕਪੂਰਥਲਾ, ਮਾਨਸਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਰੂਪਨਗਰ ਤੇ ਪਟਿਆਲਾ ਕੁਆਰਟਰ ਫਾਈਨਲ ‘ਚ

    ਬਰਨਾਲਾ-ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਮੁੰਡੇ) ਵਿੱਚ ਅੱਜ ਦੂਸਰੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤਪਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀਐਮ ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਦੱਸਿਆ ਕਿ ਅੱਜ ਦੂਸਰੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਮੋਗਾ, ਮਾਨਸਾ ਨੇ ਪਠਾਨਕੋਟ, ਸੰਗਰੂਰ ਨੇ ਬਰਨਾਲਾ, ਰੂਪਨਗਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਹੁਸ਼ਿਆਰਪੁਰ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਪ੍ਰੀ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਪ੍ਰੀਕੁਆਰਟਰ ਦੇ ਮੁਕਾਬਲਿਆਂ ਵਿੱਚ ਬਠਿੰਡਾ ਨੇ ਗੁਰਦਾਸਪੁਰ, ਸੰਗਰੂਰ ਨੇ ਥੂਹੀ ਵਿੰਗ, ਕਪੂਰਥਲਾ ਨੇ ਫਰੀਦਕੋਟ, ਮਾਨਸਾ ਨੇ ਫਾਜ਼ਿਲਕਾ, ਸ੍ਰੀ ਫਤਿਹਗੜ੍ਹ ਸਾਹਿਬ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਰੂਪਨਗਰ ਨੇ ਲੁਧਿਆਣਾ ਅਤੇ ਪਟਿਆਲਾ ਨੇ ਤਰਨਤਾਰਨ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਭਲਕੇ ਖੇਡੇ ਜਾਣਗੇ। ਇਸ ਮੌਕੇ ਬਲਜਿੰਦਰ ਸਿੰਘ, ਮੱਲ ਸਿੰਘ, ਦਿਨੇਸ਼ ਕੁਮਾਰ ਦਲਜੀਤ ਸਿੰਘ, ਲਵਲੀਨ ਸਿੰਘ, ਵਿਕਾਸ ਗੋਇਲ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਹਰਜੀਤ ਸਿੰਘ, ਜਗਸੀਰ ਸਿੰਘ, ਰੁਪਿੰਦਰ ਕੌਰ, ਅਮਨਦੀਪ ਕੌਰ, ਬਲਜਿੰਦਰ ਕੌਰ, ਦਲਜੀਤ ਕੌਰ, ਰਾਜਵਿੰਦਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਲਖਵਿੰਦਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

    ਫੋਟੋ ਕੈਪਸ਼ਨ : ਪੰਜਾਬ ਰਾਜ ਸਕੂਲ ਖੇਡਾਂ ਮੌਕੇ ਬਾਬਾ ਗਾਂਧਾ ਸਿੰਘ ਸਕੂਲ ਬਰਨਾਲਾ ਵਿਖੇ ਕਬੱਡੀ ਮੁਕਾਬਲੇ ਵਿੱਚ ਭਾਗ ਲੈਂਦੇ ਖਿਡਾਰੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!