1.5 C
United Kingdom
Saturday, March 7, 2026

More

    ਅਗਲੇ ਹਫ਼ਤੇ ਹੋਵੇਗਾ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ

    ਚੰਡੀਗੜ੍ਹ-15 ਅਕਤੂਬਰ ਨੂੰ ਪੰਜਾਬ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਚੁਣੇ ਸਰਪੰਚਾਂ ਦਾ ਸੂਬਾ ਪੱਧਰੀ ‘ਸਹੁੰ ਚੁੱਕ ਸਮਾਗਮ’ ਨਵੰਬਰ ਦੇ ਦੂਸਰੇ ਹਫ਼ਤੇ ’ਚ ਹੋਵੇਗਾ। ਇਹ ਸਮਾਗਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਚ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ 10,031 ਸਰਪੰਚਾਂ ਨੂੰ ਹਲਫ਼ ਦਿਵਾਉਣਗੇ। ਜ਼ਿਮਨੀ ਚੋਣਾਂ ਵਾਲੇ ਜ਼ਿਲ੍ਹਿਆਂ ਮੁਕਤਸਰ ਸਾਹਿਬ, ਬਰਨਾਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਸਰਪੰਚਾਂ ਨੂੰ ਇਨ੍ਹਾਂ ਸਮਾਗਮਾਂ ਤੋਂ ਬਾਹਰ ਰੱਖਿਆ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਨੂੰ ਦੋ ਪੜਾਵਾਂ ਵਿਚ ਸਹੁੰ ਚੁਕਾਈ ਜਾਣੀ ਹੈ। ਪਹਿਲੇ ਪੜਾਅ ’ਚ ਸਿਰਫ਼ ਸਰਪੰਚਾਂ ਨੂੰ ਪਿੰਡ ਸਰਾਭਾ ਵਿਚ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਇਨ੍ਹਾਂ ਸਮਾਗਮਾਂ ਲਈ ਕਰੀਬ 50 ਹਜ਼ਾਰ ਦੀ ਸਮਰੱਥਾ ਵਾਲਾ ਪੰਡਾਲ ਤਿਆਰ ਕੀਤਾ ਜਾਵੇਗਾ। ਸਰਪੰਚ ਆਪੋ-ਆਪਣੇ ਵਾਹਨ ’ਤੇ ਸਮਾਗਮਾਂ ਵਿਚ ਪੁੱਜਣਗੇ ਅਤੇ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਹਰ ਸਰਪੰਚ ਨਾਲ ਉਸ ਦੇ ਨਾਲ ਪੁੱਜਣ ਵਾਲੇ ਪਰਿਵਾਰਕ ਮੈਂਬਰ ਵੀ ਪ੍ਰਤੀ ਪਿੰਡ ਪੰਜ-ਪੰਜ ਹੋਣਗੇ। ਨਵੇਂ ਚੁਣੇ ਪੰਚਾਂ ਨੂੰ ਦੂਸਰੇ ਪੜਾਅ ਵਿਚ ਜ਼ਿਲ੍ਹਾਵਾਰ ‘ਸਹੁੰ ਚੁੱਕ ਸਮਾਗਮ’ ਕਰਕੇ ਸਹੁੰ ਚੁਕਾਈ ਜਾਵੇਗੀ ਇਨ੍ਹਾਂ ਸਮਾਰੋਹਾਂ ਵਿਚ ਦਿੱਲੀ ਤੋਂ ਵੀ ਸਿਆਸੀ ਆਗੂਆਂ ਦੇ ਪੁੱਜਣ ਦੀ ਸੰਭਾਵਨਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!