9.9 C
United Kingdom
Wednesday, April 9, 2025

More

    ਕੱਲ੍ਹ ਨੂੰ ਚੁਕਾਉਣਗੇ ਮੁੱਖ ਮੰਤਰੀ ਮਾਨ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ

    ਚੰਡੀਗੜ੍ਹ-ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਸੂਬਾ ਸਰਕਾਰ ਦਾ ਇਹ ਨਿਵੇਕਲੀ ਕਿਸਮ ਦਾ ਸਮਾਗਮ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!