3.8 C
United Kingdom
Friday, March 6, 2026

More

    ਗੁਰੂ ਘਰ ਸ੍ਰੀ ਗੁਰੂ ਰਵਿਦਾਸ ਸਭਾ ਉਨਟਾਰੀਓ ਟੋਰਾਂਟੋ ਵਲੋਂ ਸੰਤ ਪ੍ਰਦੀਪ ਦਾਸ ਕਠਾਰ ਵਾਲਿਆਂ ਦਾ ਸਨਮਾਨ 

    ਵੈਨਕੂਵਰ (ਕੁਲਦੀਪ ਚੁੰਬਰ)- ਗੁਰੂ ਘਰ ਸ੍ਰੀ ਗੁਰੂ ਰਵਿਦਾਸ ਸਭਾ ਓਂਂਨਟਾਰੀਓ ਟੋਰਾਂਟੋ ਕਨੇਡਾ ਵਲੋਂ ਹਾਲ ਹੀ ਵਿੱਚ ਥੋੜੇ ਸਮੇਂ ਲਈ ਕੈਨੇਡਾ ਦੀ ਧਰਤੀ ਤੇ ਗੁਰੂ ਰਵਿਦਾਸ ਬਾਣੀ, ਮਿਸ਼ਨ ਪ੍ਰਚਾਰ ਲਈ ਪੁੱਜੇ ਸੰਤ ਪ੍ਰਦੀਪ ਦਾਸ ਕਠਾਰ ਵਾਲਿਆਂ ਦਾ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਮਹਾਂਪੁਰਸ਼ਾਂ ਦਾ ਸਨਮਾਨ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ਼ ਹੈ ਜੋ ਸਮਾਜ ਨੂੰ ਸਤਿਗੁਰਾਂ ਦੇ ਮਹਾਨ ਉਪਦੇਸ਼ਾਂ ਬਾਣੀ ਅਤੇ ਉਹਨਾਂ ਦੀ ਕ੍ਰਾਂਤੀਕਾਰੀ ਸੋਚ ਨਾਲ ਜੋੜ ਰਹੇ ਹਨ ।ਇਸ ਮੌਕੇ ਸੰਤ ਪ੍ਰਦੀਪ ਦਾਸ ਜੀ ਕਠਾਰ ਵਾਲੇ ਮਹਾਂਪੁਰਸ਼ਾਂ ਨੇ ਆਪਣੇ ਬਚਨ ਕਰਦਿਆਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਦੇ ਮਹਾਨ ਮਹਾਂਪੁਰਸ਼ਾਂ ਦੇ ਅਸ਼ੀਰਵਾਦ ਨਾਲ ਸਤਿਗੁਰੂ ਹਰੀ ਦਾਸ ਉਦਾਸੀਨ ਆਸ਼ਰਮ ਕਠਾਰ ਢੇਹਪੁਰ ਕੂਪੁਰ ਗੁਰੂ ਘਰ ਤੋਂ ਉਹ ਬ੍ਰਹਮਲੀਨ ਸੰਤ ਸੁਰਿੰਦਰ ਦਾਸ ਕਠਾਰ ਵਾਲਿਆਂ ਦੇ ਅਸ਼ੀਰਵਾਦ ਨਾਲ ਕਨੇਡਾ ਦੀਆਂ ਸੰਗਤਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਹਨਾਂ ਦੇ ਮਨ ਵਿੱਚ ਬੜੀ ਖੁਸ਼ੀ ਤੇ ਚਾਅ ਹੈ ਕਿ ਸੰਗਤਾਂ ਇੱਥੇ ਮਹਾਂਪੁਰਸ਼ਾਂ ਦੀ ਬਾਣੀ ਦੇ ਨੇਕ ਉਪਦੇਸ਼ਾਂ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰ ਰਹੀਆਂ ਹਨ ਅਤੇ ਦਿਨ ਰਾਤ ਆਪਣੀ ਮਿਹਨਤ ਕਰਕੇ ਗੁਰੂ ਪਾਤਸ਼ਾਹ ਦੇ ਦੱਸੇ ਦਸਾਂ ਨੌਹਾਂ ਦੀ ਕਿਰਤ ਕਮਾਈ ਵੀ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਹਨ। ਉਹਨਾਂ ਮਹਾਂਪੁਰਸ਼ਾਂ ਦਾ ਸਤਿਕਾਰ ਕਰਨ ਲਈ ਪ੍ਰਬੰਧਕ ਕਮੇਟੀ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ । ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਦੇ ਕੇ ਉਹਨਾਂ ਦਾ ਸਨਮਾਨ ਸਤਿਕਾਰ ਕੀਤਾ। ਉਹਨਾਂ ਨੇ ਇਸ ਮੌਕੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਤੇ ਧੰਨ ਧੰਨ ਸ਼੍ਰੋਮਣੀ ਰਹਿਬਰ ਸਤਿਗੁਰੂ ਨਾਮਦੇਵ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਵੀ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ । ਗੁਰੂ ਘਰ ਦੀ ਸਭਾ ਦੇ ਬੁਲਾਰੇ ਕੁਲਦੀਪ ਕੈਲੇ ਵਲੋਂ ਮਹਾਂਪੁਰਸ਼ਾਂ ਦਾ ਇੱਥੇ ਪੁੱਜਣ ਤੇ ਧੰਨਵਾਦ ਕੀਤਾ ਗਿਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!