![]() ![]() ![]() | |||
ਮੰਡੀ ਡੱਬਵਾਲੀ/ ਸਿਰਸਾ (ਬਹਾਦਰ ਸਿੰਘ ਸੋਨੀ/ ਪੰਜ ਦਰਿਆ ਯੂਕੇ) ਹਮੇਸ਼ਾ ਦੀ ਤਰ੍ਹਾਂ ਸੀਨੀਅਰ ਕਾਂਗਰਸੀ ਆਗੂ ਡਾ.ਕੇ.ਵੀ.ਸਿੰਘ ਨੇ ਅੱਜ ਗੁਰੂਪੁਰਬ ਦੇ ਪਵਿੱਤਰ ਦਿਹਾੜੇ ‘ਤੇ ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋ ਡਾਕਟਰ ਕੇ. ਵੀ. ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। |