ਨਸ਼ੇ ਦੇਸ਼ ਦੀ ਸੱਭ ਤੋਂ ਵੱਡੀ ਸਮੱਸਿਆ -ਇੰਸਪੈਕਟਰ ਰਵਿੰਦਰ
ਤਲਵੰਡੀ ਸਾਬੋ/ਰਾਮਾਂ ਮੰਡੀ (ਰੇਸ਼ਮ ਸਿੰਘ ਦਾਦੂ)-ਪਿੰਡ ਲਾਲੇਆਣਾ ਵਿਖੇ ਗਰਾਮ ਪੰਚਾਇਤ ਵੱਲੋਂ ਸਰਪੰਚ ਬੂਟਾ ਸਿੰਘ ਦੇ ਗ੍ਰਹਿ ਨਿਵਾਸ ਤੇ ਪਿੰਡ ਵਾਸੀਆਂ ਨਾਲ ੜਇੱਕ ਨਸ਼ਾ ਛੁਡਾਊ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਰਾਮਾਂ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਰਵਿੰਦਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਥਾਣਾ ਮੁਖੀ ਸੰਧੂ ਨੇ ਕਿਹਾ ਕਿ ਨਸ਼ੇ ਅੱਜ ਦੇਸ਼ ਦੀ ਸੱਭ ਤੋਂ ਵੱਡੀ ਸਮੱਸਿਆ ਬਣ ਚੁੱਕੇ ਹਨ, ਜਿਸ ਲਈ ਸਰਕਾਰਾਂ ਵੀ ਨਸ਼ੇ ਖਤਮ ਕਰਨ ਲਈ ਸਖ਼ਤ ਕਦਮ ਚੁੱਕ ਰਹੀਆਂ ਹਨ। ਉਹਨਾਂ ਪੰਚਾਇਤ ਵੱਲੋਂ ਨਸ਼ਾ ਛੁਡਾਊ ਮੀਟਿੰਗ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪਿੰਡਾਂ ਵਿੱਚੋਂ ਨਸ਼ੇ ਖਤਮ ਕਰਨ ਲਈ ਪੰਚਾਇਤਾਂ ਨੂੰ ਅੱਗੇ ਆਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਕੁਝ ਸਮਾਂ ਦੇਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਆਪਣੀ ਨਿਗਰਾਨੀ ਹੇਠ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਸ਼ਾ ਕਰਨ ਵਾਲੇ ਬੱਚਿਆਂ ਨੂੰ ਨਫ਼ਰਤ ਨਹੀਂ ਕਰਨੀ ਚਾਹੀਦੀ, ਸਗੋਂ ਉਸਦਾ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਉਣਾ ਚਾਹੀਦਾ ਹੈ। ਉਹਨਾਂ ਨੌਜਵਾਨਾਂ ਨੂੰ ਵੀ ਬੇਨਤੀ ਕੀਤੀ ਕਿ ਨਸ਼ਿਆਂ ਵਿਚ ਪੈ ਕੇ ਮਾਪਿਆਂ ਦੀਆਂ ਮੁਸ਼ਕਿਲਾਂ ਵਧਾਉਣ ਦੀ ਬਜਾਏ ਕਾਰੋਬਾਰ ਕਰਕੇ ਮਾਪਿਆਂ ਦਾ ਸਹਾਰਾ ਬਨਣ। ਸਰਪੰਚ ਬੂਟਾ ਸਿੰਘ ਨੇ ਕਿਹਾ ਕਿ ਪਿੰਡ ਨੂੰ ਨਸ਼ਾਮੁਕਤ ਕਰਨ ਲਈ ਪੰਚਾਇਤ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅੱਜ ਪਿੰਡ ਦੇ ਹਰ ਵਿਅਕਤੀ ਨੂੰ ਨਸ਼ੇ ਨਾ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੋਂ ਇਲਾਵਾ ਸਰਪੰਚ ਬੂਟਾ ਸਿੰਘ ਮੈਂਬਰ ਪੰਚਾਇਤ ਜਸਵੀਰ ਸਿੰਘ,ਗੁਰਚਰਨ ਸਿੰਘ , ਬੂਟਾ ਸਿੰਘ ਪਰਜਾਪਤ , ਇੰਦਰਜੀਤ, ਕੌਰ , ਪਰਮਜੀਤ ਕੌਰ , ਮਨਦੀਪ ਕੌਰ, ਜਸਵਿੰਦਰ ਕੌਰ ਤੋਂ ਇਲਾਵਾ ਨੰਬਰਦਾਰ ਗੁਰਪਾਲ ਸਿੰਘ ਪ੍ਰਧਾਨ ਨੰਬਰਦਾਰ ਯੂਨੀਅਨ ਤਲਵੰਡੀ ਸਾਬੋ, ਤਰਸੇਮ ਸਿੰਘ ਅਤੇ ਬਲਵੀਰ ਸਿੰਘ ਕਾਂਗਰਸੀ ਆਗੂ, ਤਰਸੇਮ ਸਿੰਘ ਸਾਬਕਾ ਪੰਚ, ਗੁਰਮੇਲ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ ਅਤੇ ਗੁਰਪਾਲ ਸਿੰਘ ਦੋਵੇਂ ਸਾਬਕਾ ਪੰਚ, ਸਤਨਾਮ ਸਿੰਘ ਕਿਸਾਨ ਯੂਨੀਅਨ ਉਗਰਾਹਾਂ, ਗੁਰਜੰਟ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਅਤੇ ਪੂਰਨ ਸਿੰਘ ਕੈਸ਼ੀਅਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।