ਜੈਪੁਰ: ਜੈਪੁਰ-ਅਜਮੇਰ ਹਾਈਵੇਅ ’ਤੇ ਐਲਪੀਜੀ ਟੈਂਕਰ ਨਾਲ ਇੱਕ ਟਰੱਕ ਜੋ ਕਿ ਯੂ ਟਰਨ ਲੈ ਰਿਹਾ ਸੀ ਦੇ ਟਕਰਾਉਣ ਕਾਰਨ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਅਤੇ ਘੱਟੋ ਘੱਟ 30 ਦੀ ਹਾਲਤ ਗੰਭੀਰ ਹੈ। ਇਸ ਤੋਂ ਇਲਾਵਾ ਧਮਾਕੇ ਤੋਂ ਬਾਅਦ 14 ਲੋਕ ਲਾਪਤਾ ਹਨ। ਜਾਣਕਾਰੀ ਮੁਤਾਬਕ ਇਸ ਹਾਦਸੇ ਕਾਰਨ ਗੈਸ ਲੀਕ ਹੋ ਗਈ, ਜਿਸ ਨਾਲ ਅੱਗ ਲੱਗ ਗਈ ਜਿਸ ਨੇ 10 ਕੰਟੇਨਰਾਂ, 7 ਟਰੇਲਰ, 5 ਟਰੱਕਾਂ ਅਤੇ 2 ਬੱਸਾਂ ਸਮੇਤ ਲਗਭਗ 34 ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੱਸ ਦਈਏ ਕਿ ਬਚਾਅ ਕਾਰਜ ਜਾਰੀ ਹਨ ਕਿਉਂਕਿ ਸੰਕਟਕਾਲੀਨ ਟੀਮਾਂ ਬਚੇ ਲੋਕਾਂ ਨੂੰ ਲੱਭਣ ਲਈ ਕੰਮ ਕਰ ਰਹੀਆਂ ਹਨ। ਦੱਸ ਦਈਏ ਕਿ ਹਾਈਵੇਅ ਨੂੰ ਜਾਂਚ ਅਤੇ ਸਫਾਈ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀ ਜਨਤਾ ਨੂੰ ਖੇਤਰ ਤੋਂ ਬਚਣ ਦੀ ਅਪੀਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਦੇ ਜਵਾਬ ਵਿੱਚ ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5 ਲੱਖ ਰੁਪਏ ਅਤੇ ਜ਼ਖਮੀਆਂ ਲਈ 1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਵਾਧੂ ਦੇਣ ਦਾ ਐਲਾਨ ਕੀਤਾ ਹੈ।