ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (92) ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਡਾ. ਮਨਮੋਹਨ ਸਿੰਘ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਬੀਤੇ ਰਾਤ ਘਰ ਵਿਚ ਬੇਹੋਸ਼ ਹੋਣ ਤੋਂ ਬਾਅਦ ਕਰੀਬ ਰਾਤ ਦੇ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਜਿਥੇ ਉਨ੍ਹਾਂ ਨੂੰ ਐਮਰਜੈਂਸੀ ਵਾਰਡ ’ਚ ਭਰਤੀ ਕਰਵਾਇਆ ਗਿਆ, ਰਾਤ 9:51 ’ਤੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦੱਸ ਦਈਏ ਕਿ ਭਲਕੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਅੰਤਿਮ ਦਰਸ਼ਨਾਂ ਦੇ ਲਈ ਦਿੱਲੀ ਕਾਂਗਰਸ ਦਫ਼ਤਰ ਵਿਚ ਉਨ੍ਹਾਂ ਦੀ ਦੇਹ ਰੱਖੀ ਜਾਵੇਗੀ। ਜ਼ਿਕਰਯੋਗ ਹੈ ਕਿ ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਨਾਲ ਹੀ ਸ਼ੁੱਕਰਵਾਰ ਨੂੰ ਹੋਣ ਵਾਲੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ। ਇਸ ਦੌਰਾਨ ਕਰਨਾਟਕ ਦੇ ਬੇਲਾਗਾਵੀ ਵਿਚ ਚਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਰੱਦ ਕਰ ਦਿਤੀ ਗਈ। ਕਾਂਗਰਸ ਸਥਾਪਨਾ ਦਿਵਸ ਨਾਲ ਸਬੰਧਤ ਸਮਾਗਮ ਵੀ ਰੱਦ ਕਰ ਦਿਤੇ ਗਏ ਹਨ। ਪਾਰਟੀ ਸਮਾਗਮ 3 ਜਨਵਰੀ ਤੋਂ ਬਾਅਦ ਸ਼ੁਰੂ ਹੋਣਗੇ