ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਿਨ੍ਹਾਂ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ, ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਜਾਣਕਾਰੀ ਮੁਤਾਬਕ ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਨੂੰ ਨੇੜੇ ਲਿਆਉਣ ਲਈ ਡਾ. ਮਨਮੋਹਨ ਸਿੰਘ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਕਾਂਗਰਸ ਆਗੂ ਸੋਨੀਆ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ। ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਪਹੁੰਚੇ ਹਨ। ਦੱਸ ਦਈਏ ਕਿ ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਾਸ਼ਟਰੀ ਝੰਡੇ ’ਚ ਲਪੇਟਿਆ ਗ