ਪਟਿਆਲਾ (ਪੰਜ ਦਰਿਆ ਬਿਊਰੋ)

ਇੱਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜੇਰੇ ਇਲਾਜ ਰਾਜਪੁਰਾ ਦੀ 63 ਸਾਲਾ ਕੋਰੋਨਾ ਪਾਜ਼ੇਟਿਵ ਮਹਿਲਾ ਕਮਲੇਸ਼ ਰਾਣੀ ਦੀ ਮੌਤ ਹੋ ਗਈ ਹੈ। ਕਮਲੇਸ਼ ਰਾਣੀ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ। ਪਟਿਆਲਾ ਜ਼ਿਲੇ ਵਿਚ ਕੋਰੋਨਾ ਵਾਇਰਸ ਨਾਲ ਇਹ ਪਹਿਲੀ ਮੌਤ ਹੋ ਗਈ ਹੈ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਰਾਜਪੁਰਾ ਵਿਚ ਲਗਾਤਾਰ ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਰਾਜਪੁਰਾ ਨੂੰ ਹਾਟਸਪਾਟ ਦੇ ਨਾਲ-ਨਾਲ ਬਫਰ ਜ਼ੋਨ ਵੀ ਐਲਾਨਿਆ ਹੋਇਆ ਹੈ। ਜ਼ਿਲਾ ਪਟਿਆਲਾ ਵਿਚ ਹੁਣ ਤਕ 61 ਕੋਰੋਨਾ ਨਾਲ ਪੀੜਤ ਮਾਮਲੇ ਸਾਹਮਣੇ ਆ ਚੁੱਕੇ ਹਨ।