11.4 C
United Kingdom
Sunday, June 7, 2026

More

    ਪੰਜਾਬ ਪੇਂਡੂ ਵਿਕਾਸ ਆਫੀਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਕੋਸ਼ ਲਈ ਮੰਤਰੀ ਤਿ੍ਰਪਤ ਬਾਜਵਾ ਨੂੰ ਚੈੱਕ ਸੌਪਿਆ

    ਚੰਡੀਗੜ ( ਰਾਜਿੰਦਰ ਭਦੌੜੀਆ )
    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਖਿਲਾਫ਼ ਲੜੀ ਜਾ ਰਹੀ ਲੜਾਈ ਵਿਚ ਪੰਜਾਬ ਪੇਂਡੂ ਵਿਕਾਸ ਆਫਿਸਰ ਐਸੋਸੀਏਸ਼ਨ ਵੱਲੋਂ 2 ਲੱਖ ਰੁਪਏ ਦਾ ਚੈਕ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੂੰ ਸੌਪਿਆ। ਪੇਂਡੂ ਵਿਕਾਸ ਅਫ਼ਸਰ ਐਸੋਸੀਏਸਨ ਵਲੋਂ ਪ੍ਰਧਾਨ ਅਵਤਾਰ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਜਗਵਿੰਦਰ ਜੀਤ ਸਿੰਘ ਸੰਧੂ, ਸ੍ਰੀਮਤੀ ਰਮਿੰਦਰ ਕੌਰ ਬੁੱਟਰ, ਜਤਿੰਦਰ ਸਿੰਘ ਬਰਾੜ, ਜੋਗਿੰਦਰ ਕੁਮਾਰ, ਸੰਜੀਵ ਕੁਮਾਰ ਗਰਗ ਅਤੇ ਅਵਤਾਰ ਸਿੰਘ ਸਿੱਧੂ ਨੇ ਪੇਂਡੂ ਵਿਕਾਸ ਮੰਤਰੀ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ ਚੈਕ ਸੌਂਪਿਆ।
    ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਸੂਬਾ ਕਰੋਨਾ ਮਹਾਂਮਾਰੀ ਕਾਰਨ ਬਹੁਤ ਹੀ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਿਹਾ ਹੈ।ਇਸ ਲੜਾਈ ਨੂੰ ਲੜਨ ਲਈ ਸਰਕਾਰ ਨੂੰ ਬਹੁਤ ਜਿਆਦਾ ਵਿੱਤੀ ਸਰੋਤਾਂ ਦੀ ਲੋੜ ਹੀ ਜਦਿਕ ਕਿ ਸਰਕਾਰ ਨੂੰ ਹੋਣ ਵਾਲੀ ਆਮਦਨ ਦੇ ਸਾਰੇ ਸਾਧਨ ਪਿਛਲੇ ਦੋ ਮਹੀਨੇ ਤੋਂ ਬਿਲਕੁਲ ਬੰਦ ਪਏ ਹਨ।ਇਸ ਲਈ ਆਪਣਾ ਫਰਜ਼ ਸਮਝਦਿਆਂ ਪੇਂਡੂ ਵਿਕਾਸ ਆਫੀਸਰ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ਵਿਚ ਵਿੱਤੀ ਯੋਗਦਾਨ ਪਾਉਣ ਲਈ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ।
    ਇਸ ਮੌਕੇ ਪੇਂਡੂ ਵਿਕਾਸ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਿਦਆਂ ਕਿਹਾ ਕਿ ਸਮੂੱਚੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਡਾਕਟਰਾਂ ਅਤੇ ਫਾਰਮਾਸਿਸਟਾਂ ਵਲੋਂ ਕਰੋਨਾ ਵਿਰੁੱਧ ਮੋਹਰੀ ਲੜਾਈ ਲੜੀ ਜਾ ਰਹੀ ਹੈ।ਉਨਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਇਸ ਲੜਾਈ ਲਈ ਕੀਤੇ  ਜਾ ਰਹੇ ਉਪਰਾਲਿਅ ਲਈ ਵਧਾਈ ਦਾ ਪਾਤਰ ਹੈ।
    ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਵਲੋਂ ਕੀਤੇ ਉਪਰਾਲਿਆਂ ਸਦਕਾ ਹੀ ਅੱਜ ਸਾਡੇ ਪਿੰਡਾਂ ਦੇ ਲੋਕ ਕਰੋਨਾਂ ਵਾਇਰਸ ਤੋਂ ਬਚੇ ਹੋਏ ਹਨ।ਉਨਾਂ ਨਾਲ ਹੀ ਕਿਹਾ ਕਿ ਪੰਚਾਇਤ ਵਿਭਾਗ ਵਲੋਂ ਕਣਕ ਦੀ ਵਾਢੀ, ਖਰੀਦ ਅਤੇ ਢੋਅ ਢੁਆਈ ਦੌਰਾਨ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਉਪਰਾਲਿਆਂ ਵੀ ਸ਼ਲਾਘਾਯੋਗ ਹਨ।
    ਉਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲਰ ਜਲਦ ਹੀ ਕੋਰੋਨਾ ਵਿਰੁੱਧ ਜੰਗ ਜਿੱਤ ਲਈ ਜਾਵੇਗੀ।
       

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!