ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਵਿਖੇ ਹੋਵੇਗਾ ਸਮਾਗਮ

ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਦੀ ਧਰਤੀ ‘ਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਦੇ ਮੱਦੇ ਨਜ਼ਰ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਵਿਖੇ 29 ਮਾਰਚ ਨੂੰ ਅਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਖਾਲਸਾ ਸਾਜਨਾ ਦਿਵਸ ਦੇ ਸੰਦਰਭ ਵਿੱਚ ਹੋਣ ਜਾ ਰਹੇ ਇਸ ਅੰਮ੍ਰਿਤ ਸੰਚਾਰ ਸਮਾਗਮ ਸੰਬੰਧੀ ਗੁਰੂ ਘਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਕਮੇਟੀ ਵੱਲੋਂ ਅੰਮ੍ਰਿਤ ਛਕਣ ਦੇ ਚਾਹਵਾਨ ਪ੍ਰਾਣੀ ਲਈ ਕੱਕਾਰ ਮੁਹੱਈਆ ਕਰਵਾਏ ਜਾਣਗੇ। ਪ੍ਰਧਾਨ ਹਿੰਮਤ ਸਿੰਘ ਸੋਹੀ, ਮੁੱਖ ਪ੍ਰਬੰਧਕ ਸੁਖਦੇਵ ਸਿੰਘ ਔਜਲਾ, ਵਾਈਸ ਪ੍ਰਧਾਨ ਕੁਲਵੰਤ ਸਿੰਘ ਭਿੰਡਰ, ਟਰੱਸਟੀ ਗੁਰਦੇਵ ਸਿੰਘ ਬਰਾੜ ਰੋਡੇ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਕਿਹਾ ਕਿ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਹੈ ਤੇ ਸੰਗਤ ਦੇ ਸਹਿਯੋਗ ਨਾਲ ਹੀ ਅਜਿਹੇ ਕਾਰਜ ਸਰਗਰਮੀ ਨਾਲ ਕੀਤੇ ਜਾ ਰਹੇ ਹਨ। ਬੁਲਾਰਿਆਂ ਨੇ ਅੰਮ੍ਰਿਤ ਛਕਣ ਦੇ ਚਾਹਵਾਨ ਪ੍ਰਾਣੀਆਂ ਨੂੰ ਅਪੀਲ ਕੀਤੀ ਕਿ ਉਹ 29 ਮਾਰਚ 2025 ਨੂੰ ਦੁਪਹਿਰ 12:30 ‘ਤੇ ਪਾਰਕ ਐਵਨਿਊ ਗੁਰੂ ਘਰ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨ।