ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ)
ਬਰਤਾਨੀਆ ਵਿੱਚ ਕੋਰੋਨਾਵਾਇਰਸ ਨਾਲ ਹੋ ਰਹੀਆਂ ਮੌਤਾਂ ਦਾ ਅੰਕੜਾ ਪਿਛਲੇ ਹਫਤਿਆਂ ਤੋਂ ਬਾਅਦ ਹੁਣ ਤੱਕ ਸਭ ਤੋਂ ਘੱਟ ਦਰਜ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਬਰਤਾਨੀਆ ਵਿੱਚ 350 ਨਵੀਆਂ ਮੌਤਾਂ ਹੋਣ ਦਾ ਸਮਾਚਾਰ ਹੈ। ਜ਼ਿਕਰਯੋਗ ਹੈ ਕਿ 30 ਮਾਰਚ ਨੂੰ 180 ਮੌਤਾਂ ਹੋਈਆਂ ਸਨ, ਪਰ ਉਸ ਤੋਂ ਬਾਅਦ ਅੰਕੜੇ ਉੱਪਰ ਨੂੰ ਹੀ ਜਾਂਦੇ ਗਏ।
ਦੇਸ਼ ਭਰ ਵਿੱਚ ਹੁਣ ਤੱਕ ਕੁੱਲ ਮੌਤਾਂ ਦੀ ਗਿਣਤੀ 21106 ‘ਤੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇੰਗਲੈਂਡ ਵਿੱਚ 329, ਸਕਾਟਲੈਂਡ ਵਿੱਚ 13, ਵੇਲਜ਼ ਵਿੱਚ 18 ਨਵੀਆਂ ਮੌਤਾਂ ਹੋਣ ਦਾ ਸਮਾਚਾਰ ਹੈ।
ਕੁੱਲ ਮੌਤਾਂ
ਇੰਗਲੈਂਡ- 18749
ਸਕਾਟਲੈਂਡ- 1262
ਵੇਲਜ਼- 796