ਮੋਗਾ (ਮਿੰਟੂ ਖੁਰਮੀ)
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਾਕਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਖੋਲ੍ਹੇ ਗਏ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਵਿੱਚ ਸਹਾਈ ਸਿੱਧ ਹੋਏ ਹਨ।
ਮੋਗਾ ਜ਼ਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰੁਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੇ PGRKAM ਪੋਰਟਲ ਉੱਪਰ ਘਰ ਬੈਠੇ http://www.pgrkam.com ਵੈੱਬਸਾਈਟ ਤੇ ਜਾ ਕੇ ਆਨ ਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਜ਼ਿਲ੍ਹਾ ਰੋਜਗਾਰ ਅਫਸਰ ਸ਼੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਰਜਿਸਟਰਡ ਉਮੀਦਵਾਰਾ ਦੀ ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਟੈਲੀਫੋਨ/ਵੀਡੀਓ ਕਾਨਫਰੰਸ ਰਾਹੀਂ ਕਾਊਂਸਲਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਾਊਂਸਲਰ ਸ਼੍ਰੀ ਬਲਰਾਜ ਸਿੰਘ ਖਹਿਰਾ ਦੇ ਮੋਬਾਇਲ ਨੰ: 9814000868 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਬਹੁਤ ਸਾਰੇ ਆਨ-ਲਾਈਨ ਕੋਰਸ ਕਰਵਾਏ ਜਾ ਰਹੇ ਹਨ, ਜਿੰਨ੍ਹਾ ਦੀ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਦੇ ਫੇਸਬੁੱਕ ਪੇਜ਼ employementofficemoga ਉੱਪਰ ਵੀ ਉਪਲਬਧ ਹੈ। ਉਨ੍ਹਾਂ ਜਿਲ੍ਹੇ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪੋਰਟਲ ਤੇ ਰਜਿਸਟ੍ਰੇਸ਼ਨ ਕਰ ਕੇ ਘਰ ਬੈਠੇ ਇਸ ਸਕੀਮ ਦਾ ਲਾਹਾ ਲੈਣ।