ਪਟਿਆਲਾ (ਪੰਜ ਦਰਿਆ ਬਿਊਰੋ):
ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ ਨੇ “ਪੰਜ ਦਰਿਆ” ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬੱਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ, ਜਿਸ ‘ਚੋਂ ਇਕ ਡਰਾਇਵਰ ਮਨਜੀਤ ਸਿੰਘ ਪੋਹਲੀ ਦੀ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ ਸੀ।ਉਹਨਾਂ ਦੇ ਪਰਿਵਾਰ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘਾ ਦੁੱਖ ਜ਼ਾਹਰ ਕਰਦਿਆਂ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ।