6.3 C
United Kingdom
Sunday, April 20, 2025

More

    ਕੈਪਟਨ ਨੇ ਜਾਰੀ ਕੀਤੇ ਇਹ ਨਿਰਦੇਸ਼ (ਪੜ੍ਹੋ)

    ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਵਧੀਤ ਮੁੱਖ ਸਕੱਤਰ ਗ੍ਰਹਿ ਨੇ ਦੁਕਾਨਾਂ ਖੋਲ੍ਹਣ ਲਈ ਵੇਰਵੇ ਸਹਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ
    • ਸੂਬੇ ਵਿਚ ਦੁਕਾਨਾਂ 4 ਮਈ ਤੋਂ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਰੋਟੇਸ਼ਨ ਨਾਲ ਖੋਲ੍ਹੀਆਂ ਜਾਣਗੀਆਂ
    ਚੰਡੀਗੜ ( ਰਾਜਿੰਦਰ ਭਦੌੜੀਆ )


    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦੁਕਾਨਾਂ ਖੋਲ•ਣ ਦੀ ਆਗਿਆ ਦੇਣ ਲਈ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੁਕਾਨਾਂ ਖੋਲ•ਣ ਦੇ ਮੁੱਦੇ ਉੱਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ ਹੈ ਅਤੇ ਇਹ ਫੈਸਲਾ ਲਿਆ ਗਿਆ ਹੈ ਕਿ ਸਾਰੇ ਜ਼ਿਲ•ੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁਕਾਨਾਂ ਖੋਲ•ਣ ਦੀ ਆਗਿਆ ਦੇਣ, ਪਰ ਸਿਰਫ ਰੋਟੇਸ਼ਨਲ ਤਰੀਕੇ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ• ਸਕਣਗੇ।
    ਬੁਲਾਰੇ ਨੇ ਅੱਗੇ ਦੱਸਿਆ ਕਿ ਦੁਕਾਨਾਂ ਖੁੱਲ•ਣ ਦੇ ਸਮੇਂ ਸਮਾਜਿਕ ਦੂਰੀਆਂ, ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਵਰਗੇ ਕੋਵਿਡ-19 ਦੀ ਰੋਕਥਾਮ ਦੇ ਉਪਰਾਲਿਆਂ ਨੂੰ ਅਮਲ ਵਿਚ ਲਿਆਉਂਦਿਆਂ ਆਮ ਆਦਮੀ ਨੂੰ ਵਸਤਾਂ ਦੀ ਖਰੀਦ ਲਈ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਇਸ ਤੋਂ ਬਾਅਦ, ਨਾ ਸਿਰਫ ਕਰਫਿਊ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ, ਕਿਸੇ ਨੂੰ ਵੀ ਸਮਰੱਥ ਅਥਾਰਟੀ ਦੀ ਅਗਾਊਂ ਆਗਿਆ ਤੋਂ ਬਿਨਾਂ ਦੁਕਾਨਾਂ ਖੋਲ•ਣ ਜਾਂ ਘੁੰਮਣ ਦੀ ਆਗਿਆ ਨਹੀਂ ਹੋਣੀ ਚਾਹੀਦੀ।
    ਬੁਲਾਰੇ ਨੇ ਇਹ ਵੀ ਦੱਸਿਆ ਕਿ 24 ਅਪਰੈਲ ਨੂੰ ਜਾਰੀ ਕੀਤੇ ਗਏ ਕੇਂਦਰੀ ਗ੍ਰਹਿ ਮੰਤਰਲੇ ਦੇ ਚੌਥੇ ਕੋਰੀਜੰਡਮ ਦੇ ਅਨੁਸਾਰ, ਸੂਬੇ ਦੇ ਗ੍ਰਹਿ ਵਿਭਾਗ ਨੇ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜੋ ਸਪੱਸ਼ਟ ਕਰਦੇ ਹਨ ਕਿ ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਦੀ ਸੀਮਾ ਵਿਚਲੇ ‘ਖਰੀਦਦਾਰੀ ਕੰਪਲੈਕਸਾਂ’ ਸ਼ਬਦ ਦੀ ਥਾਂ ‘ਮਾਰਕੀਟ ਕੰਪਲੈਕਸਾਂ’ ਨਾਲ ਤਬਦੀਲ ਕੀਤਾ ਗਿਆ ਹੈ ਜਿਸ ਦਾ ਅਰਥ ਹੈ ਕਿ ਮਾਰਕੀਟ ਕੰਪਲੈਕਸਾਂ ਵਿੱਚ ਗਤੀਵਿਧੀਆਂ 3 ਮਈ 2020 ਤੱਕ ਬੰਦ ਰਹਿਣਗੀਆਂ।
    ਪੇਂਡੂ ਖੇਤਰਾਂ ਵਿੱਚ ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾਲਾਂ ਵਿਚਲੀਆਂ ਦੁਕਾਨਾਂ ਨੂੰ ਛੱਡ ਕੇ ‘ਸ਼ਾਪਸ ਐਂਡ ਈਸ਼ਟੈਬਲਿਸ਼ਮੈਂਟ ਐਕਟ’ ਤਹਿਤ ਰਜਿਸਟਰਡ ਸਾਰੀਆਂ ਦੁਕਾਨਾਂ ਨੂੰ 50 ਫੀਸਦੀ ਸਟਾਫ ਨਾਲ ਖੁੱਲ•ਣ ਦੀ ਆਗਿਆ ਹੈ। ਇਸੇ ਤਰ•ਾਂ ਸ਼ਹਿਰੀ ਖੇਤਰਾਂ ਵਿੱਚ, ਇਕੱਲੀਆਂ ਦੁਕਾਨਾਂ, ਆਸ ਪਾਸ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਵਿਚਲੀਆਂ ਸਾਰੀਆਂ ਦੁਕਾਨਾਂ ਖੋਲ•ਣ ਦੀ ਆਗਿਆ ਹੈ। ਬਾਜ਼ਾਰਾਂ, ਮਾਰਕੀਟ ਕੰਪਲੈਕਸਾਂ ਅਤੇ ਸ਼ਾਪਿੰਗ ਮਾਲ ਵਿੱਚ ਦੁਕਾਨਾਂ ਖੋਲ•ਣ ਦੀ ਆਗਿਆ ਨਹੀਂ ਹੈ।
    ਕੋਰੀਜੰਡਮ ਵਿਚ ਅੱਗੇ ਕਿਹਾ ਗਿਆ ਹੈ ਕਿ ਜਿਹੜੀਆਂ ਦੁਕਾਨਾਂ ਖੋਲ•ਣ ਦੀ ਇਜਾਜ਼ਤ ਦਿੱਤੀ ਗਈ ਹੈ ਉਹਨਾਂ ਵਿਚ ਜਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਹਨ ਅਤੇ ਸੈਲੂਨ, ਹਜ਼ਾਮਤ ਦੀਆਂ ਦੁਕਾਨਾਂ ਆਦਿ ਬੰਦ ਰਹਿਣਗੀਆਂ।
    ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਚੀਜ਼ਾਂ ਦੀ ਆਗਿਆ ਰਹੇਗੀ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!