ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਸਕਾਟਲੈਂਡ ਵਿੱਚ ਸਿੱਖ ਭਾਈਚਾਰੇ ਵੱਲੋਂ ਲੋੜਵੰਦਾਂ ਦੀ ਸੇਵਾ ਦਿਲ ਖੋਲ੍ਹ ਕੇ ਕੀਤੀ ਜਾ ਰਹੀ ਹੈ। ਗਲਾਸਗੋ ਦੇ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤਾਂ ਦੁਆਰਾ ਦਿੱਤੇ ਅਮੁੱਲੇ ਸਹਿਯੋਗ ਲਈ ਧੰਨਵਾਦ ਕੀਤਾ ਹੈ। “ਪੰਜ ਦਰਿਆ” ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੇਵਾਦਾਰਾਂ ਵੱਲੋਂ ਲੋੜਵੰਦਾਂ ਤੱਕ ਪਹੁੰਚ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਨੂੰ ਇਸ ਮਹਾਂਮਾਰੀ ਦੇ ਦੌਰ ਵਿੱਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਉਹਨਾਂ ਬੇਨਤੀ ਕੀਤੀ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਲੋੜਵੰਦ ਪਰਿਵਾਰ ਹੋਵੇ ਤਾਂ ਉਹਨਾਂ ਨਾਲ ਸੰਪਰਕ ਬਣਾਇਆ ਜਾ ਸਕੇ।