-ਚਾਹਵਾਨ ਸਵੇਰੇ 9 ਤੋਂ ਸ਼ਾਮ 5 ਵਜੇ ਦਰਮਿਆਨ ਪ੍ਰਾਪਤ ਕਰ ਸਕਣਗੇ ਆਨਲਾਈਨ ਕੌਂਸਲਿੰਗ
ਅੰਮ੍ਰਿਤਸਰ (ਰਾਜਿੰਦਰ ਰਿਖੀ)
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅੰਮਿ੍ਰਤਸਰ ਜ਼ਿਲੇ ਦੇ ਪ੍ਰਾਰਥੀਆਂ ਨੂੰ ਆਨ ਲਾਈਨ ਕੌਂਸਲਿੰਗ ਦੀ ਸੁਵਿਧਾ ਦੀ ਪੇਸ਼ਕਸ਼ ਕੀਤੀ ਗਈ ਹੈ ਤਾਂ ਜੋ ਉਹ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਾਅਦ ਹਾਲਾਤ ਆਮ-ਵਾਂਗ ਹੋਣ ’ਤੇ ਅਗਲੇਰੀ ਪੜਾਈ ਅਤੇ ਮੁਕਾਬਲੇ ਦੇ ਇਮਤਿਹਾਨਾਂ ਨੂੰ ਪਾਸ ਕਰਕੇ ਰੋਜ਼ਗਾਰ ਪ੍ਰਾਪਤ ਕਰ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪਲਵੀ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਕਰਫ਼ਿਊ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਲਈ ਆਨ-ਲਾਈਨ ਕੌਂਸਲਿੰਗ ਸੈਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਿੱਤਾ ਮਾਹਿਰਾਂ ਵੱਲੋਂ ਅਗਲੇਰੀ ਪੜਾਈ ਅਤੇ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੋਂ ਇਲਾਵਾ ਰੋਜ਼ਗਾਰ ਪ੍ਰਾਪਤੀ ਦੇ ਵੱਖ- ਵੱਖ ਮੌਕਿਆਂ ’ਤੇ ਵਿਸਥਾਰ ਨਾਲ ਜਾਣਕਾਰੀ ਮੁੱਹਈਆ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਦੱਸਿਆ ਕਿ ਕੌਂਸਲਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੋਵੇਗਾ। ਕੌਂਸਲਿੰਗ ਦਾ ਲਾਭ ਚਾਹਵਾਨ ਪ੍ਰਾਰਥੀ ਘਰ ਵਿੱਚ ਬੈਠ ਕੇ ਹੀ ਟੈਲੀਫ਼ੋਨ/ਵੀਡੀਓ ਕਾਨਫ਼ਰੰਸਿੰਗ ਰਾਹੀਂ ਲੈ ਸਕਦੇ ਹਨ।
ਬਿੳੂਰੋ ਦੇ ਸੀ ਈ ਓ ਸ੍ਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਆਨ-ਲਾਈਨ ਕੌਂਸਲਿੰਗ ਦੇ ਚਾਹਵਾਨ ਪ੍ਰਾਰਥੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੈਰੀਅਰ ਕੌਂਸਲਰ ਭਾਰਤੀ ਸ਼ਰਮਾ ਨਾਲ ਫੋਨ ਨੰਬਰ 98775-67376 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਟਸਐਪ ਗਰੁੱਪਾਂ ਰਾਹੀਂ ਵੀ ਪ੍ਰਾਰਥੀਆਂ ਨੂੰ ਕਾਊਂਸਲਿੰਗ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ://.. ਪੋਰਟਲ ਤੇ ਆਨਲਾਈਨ ਰਜਿਸਟ੍ਰੇਸ਼ਨ ਘਰ ਬੈਠੇ ਹੀ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਅਫ਼ਸਰ ਵੱਲੋਂ ਜ਼ਿਲੇ ਦੇ ਪੜੇ-ਲਿਖੇ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰੋਜ਼ਗਾਰ ਸਹਾਇਤਾ ਅਤੇ ਅਗਲੇਰੀ ਪੜਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਨ-ਲਾਈਨ ਕਾਊਂਸਲਿੰਗ ਦਾ ਵੱਧ ਤੋਂ ਵੱਧ ਲਾਭ ਲੈਣ।