ਜ਼ਿਲ੍ਹੇ ਵਿੱਚ ਸਹਿਮ ਦਾ ਮਾਹੌਲ
ਬਰਨਾਲਾ ( ਰਾਜਿੰਦਰ ਵਰਮਾ)
ਅੱਜ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦੇ 15 ਹੋਰ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ‘ਤੇ ਜ਼ਿਲ੍ਹੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ।
ਸਿਵਲ ਸਰਜਨ ਗੁਰਿੰਦਰਬੀਰ ਸਿੰਘ ਨੇ ਦੱਸਿਆ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਸਣੇ ਇਹ ਮਰੀਜ਼ ਵੱਖ-ਵੱਖ ਬਰਨਾਲਾ ਪਰਤੇ ਹਨ ਜਿਨ੍ਹਾਂ ਨੂੰ ਇਕਾਂਤਵਾਸ ਕਰਕੇ ਇਨ੍ਹਾਂ ਦੇ ਮੈਡੀਕਲ ਟੈਸਟ ਦੀ ਜਾਂਚ ਰਿਪੋਰਟ ਭੇਜੀ ਗਈ ਸੀ ਜਿਨ੍ਹਾਂ ਚੋਂ 111 ਮਰੀਜ਼ਾਂ ਦੀ ਰਿਪੋਰਟ ਅੱਜ ਆਈ ਹੈ ਜਿਸ ਵਿੱਚੋਂ 15 ਮਰੀਜ਼ ਪਾਜ਼ੇਟਿਵ ਪਾਏ ਗਏ ਹਨ । ਉਨ੍ਹਾਂ ਦੱਸਿਆ ਕਿ ਸੈਂਕੜੇ ਰਿਪੋਰਟਾਂ ਹਾਲੇ ਇਕਾਂਤਵਾਸ ਕੀਤੇ ਸ਼ੱਕੀ ਮਰੀਜ਼ਾਂ ਦੀਆਂ ਆਉਣੀਆਂ ਹਨ । ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਜਿੱਥੇ ਕਰੋਨਾ ਵਾਇਰਸ ਨਾਲ ਇੱਕ ਮਹਿਲਾ ਦੀ ਮੌਤ ਹੋ ਚੁੱਕੀ ਹੈ ਤੇ ਇੱਕ ਬਰਨਾਲਾ ਦੀ ਮਹਿਲਾ ਠੀਕ ਹੋਣ ‘ਤੇ ਆਪਣੇ ਘਰ ਵਾਪਸ ਪੁੱਜੀ ਹੈ । ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਦੋ ਪਾਜ਼ੇਟਿਵ ਮਰੀਜ਼ ਪਾਏ ਗਏ ਸਨ ਅਤੇ ਐਤਵਾਰ ਨੂੰ 15 ਹੋਰ ਨਵੇਂ ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਹੁਣ ਮਰੀਜ਼ਾਂ ਦੀ ਕੁੱਲ ਗਿਣਤੀ 17 ਹੋ ਗਈ ਹੈ