ਸੰਗਰੂਰ (ਪੰਜ ਦਰਿਆ ਬਿਊਰੋ)
ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਅੱਜ ਲੌਂਗੋਵਾਲ ਵਿਖੇ ਅਤਿ ਗਮਗੀਨ ਮਾਹੌਲ ‘ਚ ਕਰ ਦਿੱਤਾ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਬੇਟੇ ਨਵਇੰਦਰ ਸਿੰਘ ਨੇ ਆਪਣੀ ਮਾਤਾ ਦੀ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਸਿਰਫ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਮ੍ਰਿਤਕ ਅੰਮ੍ਰਿਤਪਾਲ ਕੌਰ ਸੇਵਾ ਮੁਕਤ ਸਰਕਾਰੀ ਅਧਿਆਪਕ ਸਨ ਅਤੇ ਪਿੰਗਲਵਾੜਾ ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਇੰਦਰਜੀਤ ਕੌਰ ਦੀ ਛੋਟੀ ਭੈਣ ਸਨ।

ਇਸ ਮੌਕੇ ਅਕਾਲੀ ਲੀਡਰ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਉੱਘੀ ਸ਼ਖਸੀਅਤ ਹਨ ਅਤੇ ਉਨ੍ਹਾਂ ਦੀ ਕਾਮਯਾਬੀ ਵਿਚ ਉਨ੍ਹਾਂ ਦੀ ਪਤਨੀ ਦਾ ਕਾਫੀ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜੀ ਦੇ ਅਕਾਲ ਚਲਾਣੇ ਨਾਲ ਲੌਂਗੋਵਾਲ ਪਰਿਵਾਰ ਨੂੰ ਇਕ ਬਹੁਤ ਵੱਡਾ ਘਾਟਾ ਹੋਇਆ ਹੈ।