7.5 C
United Kingdom
Sunday, March 8, 2026

More

    ਅਮਰੀਕਾ ਵਿੱਚ ਮੌਤਾਂ ਦਾ ਅੰਕੜਾ ਘਟਿਆ, ਭਾਰਤ ਵਿੱਚ ਬਿਮਾਰੀ ਨੇ ਜ਼ੋਰ ਫੜਿਆ..!

    ਕਰੋਨਾਂ ਅੱਪਡੇਟ
    ਕੈਲੇਫੋਰਨੀਆਂ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)

    ਅਮਰੀਕਾ ਲਈ ਰਾਹਤ ਦੀ ਖ਼ਬਰ ਹੈ ਕਿ ਇੱਥੇ ਮੌਤਾਂ ਦੇ ਅੰਕੜੇ ਵਿੱਚ ਕਮੀ ਵੇਖੀ ਗਈ ਜਿਸ ਦੇ ਚੱਲਦੇ ਬੀਤੇ 24 ਘੰਟਿਆਂ ਵਿਚ 1154 ਲੋਕਾਂ ਦੀ ਮੌਤ ਹੋ ਗਈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 68 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਵਰਲਡ ਓ ਮੀਟਰ ਦੇ ਅੰਕੜਿਆਂ ਦੇ ਮੁਤਾਬਕ ਅਮਰੀਕਾ ਵਿਚ ਹੁਣ ਤੱਕ 68,636 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁਲ ਪੀੜਤ ਲੋਕਾਂ ਦੀ ਗਿਣਤੀ 1.189,879 ਹੈ।
    ਭਾਰਤ ਵਿੱਚ ਕਰੋਨਾਵਾਇਰਸ ਦਾ ਕਹਿਰ ਪਿਛਲੇ ਕੁਝ ਕੁ ਦਿਨਾਂ ਤੋ ਲਗਤਾਰ ਵਧਦਾ ਜਾ ਰਿਹਾ ਹੈ। ਇੱਥੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 2573 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ‘ਚ 2573 ਨਵੇਂ ਮਾਮਲਿਆਂ ਦੇ ਨਾਲ ਦੇਸ਼ ‘ਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 42,836 ਹੋ ਗਈ ਹੈ। ਇਨ੍ਹਾਂ ‘ਚ 26,685 ਐਕਟਿਵ ਕੇਸ ਹਨ। ਉਥੇ ਹੀ 11,762 ਲੋਕ ਹੁਣ ਤੱਕ ਠੀਕ ਕੀਤੇ ਜਾ ਚੁੱਕੇ ਹਨ। ਸਿਹਤ ਮੰਤਰਾਲਾ ਵੱਲੋ ਦੱਸਿਆ ਗਿਆ ਹੈ ਕਿ ਦੇਸ਼ ‘ਚ 83 ਨਵੀਆਂ ਮੌਤਾਂ ਹੋਈਆਂ ਹਨ, ਕੋਰੋਨਾ ਨਾਲ ਹੁਣ ਤੱਕ ਕੁੱਲ 1389 ਮੌਤਾਂ ਹੋ ਚੁੱਕੀਆਂ ਹਨ।
    ਪੰਜਾਬ ‘ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1247 ਤੱਕ ਪਹੁੰਚ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 215, ਲੁਧਿਆਣਾ 122, ਜਲੰਧਰ 131, ਮੋਹਾਲੀ ‘ਚ 94, ਪਟਿਆਲਾ ‘ਚ 87, ਹੁਸ਼ਿਆਰਪੁਰ ‘ਚ 86, ਤਰਨਾਰਨ 40, ਪਠਾਨਕੋਟ ‘ਚ 27, ਮਾਨਸਾ ‘ਚ 17, ਕਪੂਰਥਲਾ 15, ਫਰੀਦਕੋਟ 18, ਸੰਗਰੂਰ ‘ਚ 66, ਨਵਾਂਸ਼ਹਿਰ ‘ਚ 85, ਰੂਪਨਗਰ 16, ਫਿਰੋਜ਼ਪੁਰ ‘ਚ 40, ਬਠਿੰਡਾ 36, ਗੁਰਦਾਸਪੁਰ 35, ਫਤਿਹਗੜ੍ਹ ਸਾਹਿਬ ‘ਚ 16, ਬਰਨਾਲਾ 19, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 50 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।
    ਵਿਸ਼ਵ ਪੱਧਰ ਤੇ 3,590,515 ਲੋਕ ਕਰੋਨਾਵਾਇਰਸ ਨਾਲ ਪੀੜਤ ਹਨ ਅਤੇ 249,014 ਲੋਕ ਆਪਣੀ ਜਾਨ ਤੋ ਹੱਥ ਧੋ ਬੈਠੇ ਨੇ। 1,165,821 ਲੋਕ ਇਸ ਬਿਮਾਰੀ ਨੂੰ ਮਾਤ ਦੇਕੇ ਠੀਕ ਵੀ ਹੋਏ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!