ਬਠਿੰਡਾ (ਮੀਤ ਮਨਤਾਰ)
ਮਾਲਵਾ ਵਿਰਾਸਤ ਕਲਾ ਮੰਚ ਪੰਜਾਬ ਦੀ ਸਮੁੱਚੀ ਟੀਮ ਵੱਲੋਂ ਕਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਜਨਤਕ ਕਰਫਿਊ ਦੇ ਵਿੱਚ ਲੋੜਵੰਦ ਪਰਿਵਾਰਾਂ ਦੇ ਲਈ ਲੰਗਰ ਦੀ ਸੇਵਾ ਤੇ ਪੁਲਿਸ ਮੁਲਾਜ਼ਮਾਂ ਨੂੰ ਚਾਹ ਦੀ ਸੇਵਾ ਨਿਭਾਈ ਜਾ ਰਹੀ ਸੀ। ਅੱਜ ਉਸਦੀ ਸਮਾਪਤੀ ਮੌਕੇ ਸਮੂਹ ਸੰਸਥਾ ਦੇ ਵਲੰਟੀਅਰਾਂ ਤੇ ਅਹੁਦੇਦਾਰਾਂ ਨੇ ਕਰੋਨਾ ਵਾਇਰਸ ਵਰਗੀ ਨਾਮੁਰਾਦ ਬੀਮਾਰੀ ਤੋਂ ਨਿਜ਼ਾਤ ਪਾਉਣ ਲਈ ਤੇ ਸਭਨਾ ਦੀ ਸੁੱਖ ਸ਼ਾਂਤੀ ਦੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।



ਇਸ ਦੇ ਨਾਲ ਹੀ ਆੲੀਆਂ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ ਕਾਫੀ ਦਿਨਾਂ ਤੋਂ ਲੰਗਰ ਦੀ ਸੇਵਾ ਨਿਭਾ ਰਹੇ ਵਲੰਟੀਅਰਜ਼ ਦਾ ਧੰਨਵਾਦ ਕਰਦਿਆਂ ਪ੍ਰਧਾਨ ਸ੍ਰ ਜਗਤਾਰ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਮੁਸੀਬਤ ਆਣ ਤੇ ਮਾਲਵਾ ਵਿਰਾਸਤ ਕਲਾ ਮੰਚ ਦੀ ਸਮੁੱਚੀ ਟੀਮ ਕਦੇ ਵੀ ਪਿੱਛੇ ਨਹੀਂ ਹਟੇਗੀ ਹਮੇਸ਼ਾ ਦੁੱਖ ਦੀ ਘੜੀ ਵਿੱਚ ਅਪਣੇ ਤਨ ਤੇ ਮਨ ਨਾਲ ਸੇਵਾ ਕਰੇਗੀ