ਲੁਧਿਆਣਾ,9 ਮਈ ( ਖਾਲਸਾ )
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੋਰ ਦੇ ਅਕਾਲ ਚਲਾਣੇ ਤੇ ਸ਼ੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸ.ਹਰਭਜਨ ਸਿੰਘ ਡੰਗ, ਸ਼ੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸੱਕਤਰ ਤੇ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸ. ਸੁਰਿੰਦਰ ਸਿੰਘ ਚੌਹਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਵੱਲੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਅੱਜ ਪਿੰਡ ਲੌਗੋਵਾਲ ਵਿਖੇ ਸਥਿਤ ਭਾਈ ਗੋਬਿੰਦ ਸਿੰਘ ਲੌਗੋਵਾਲ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਨਾਲ ਅਫਸੋਸ ਦਾ ਪ੍ਰਗਟਾਵਾ ਕਰਨ ਲਈ ਪੁੱਜੇ ਉਕਤ ਅਕਾਲੀ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲਈ ਅਤੇ ਸਮੁੱਚੇ ਪ੍ਰੀਵਾਰ ਲਈ ਇਹ ਇਕ ਵੱਡਾ ਸਦਮਾ ਹੈ, ਜਿਸ ਨੂੰ ਭੁੱਲਾਇਆ ਨਹੀਂ ਜਾ ਸਕਦਾ । ਪਰ ਅਕਾਲ ਪੁਰਖ ਦੇ ਭਾਣੇ ਨੂੰ ਟਾਲਿਆ ਨਹੀਂ ਜਾ ਸਕਦਾ। ਇਸ ਦੋਰਾਨ ਸ.ਡੰਗ ,ਸ. ਚੋਹਾਨ ਅਤੇ ਜੱਥੇਦਾਰ ਜੱਲ੍ਹਾ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪ੍ਰਵਾਰਿਕ ਮੈਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਸ. ਸੁਰਿੰਦਰ ਸਿੰਘ ਚੋਹਾਨ ਨੇ ਕਿਹਾ ਕਿ ਇਸ ਸੋਗਮਈ ਸਮੇਂ ਗੁਰੂ ਨਾਨਕ ਸੇਵਾ ਮਿਸ਼ਨ ਦੀ ਸਮੁੱਚੀ ਟੀਮ ਭਾਈ ਲੌਗੋਵਾਲ ਦੇ ਪ੍ਰੀਵਾਰ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦੀ ਹੈ।