ਅੰਮ੍ਰਿਤਸਰ,(ਰਾਜਿੰਦਰ ਰਿਖੀ)
ਸ਼ਹੀਦ ਭਗਤ ਸਿੰਘ ਨੋਜਵਾਨ ਸਭਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਮੁੱਛਲ , ਸਕੱਤਰ ਹਰਮੀਤ ਸਿੰਘ ਦਾਊਦ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਬੀਤੇ ਦਿਨੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੀ ਹੋਈ ਮੌਤ ਤੇ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ ਅਤੇ ਕਬੱਡੀ ਖਿਡਾਰੀ ਦਾ ਕਤਲ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮ ਏ ਐਸ ਆਈ ਪਰਮਜੀਤ ਸਿੰਘ ਅਤੇ ਉਸਦੇ ਦੋਸ਼ੀ ਸਾਥੀ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਇਸ ਮੌਕੇ ਦੋਨਾਂ ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਤੇ ਪ੍ਰਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਲੱਖਣ ਕੇ ਪੱਡਾ ਜ਼ਿਲਾ ਕਪੂਰਥਲਾ ਨਸ਼ੇ ਦੇ ਸਖ਼ਤ ਖਿਲਾਫ ਸਨ ਅਤੇ ਆਪਣੇ ਪਿੰਡ ਅੰਦਰ ਨਸ਼ੇ ਦੀ ਸਪਲਾਈ ਰੋਕਦੇ ਸਨ । ਬੀਤੇ ਦਿਨੀਂ ਜਦੋਂ ਉਹ ਪਿੰਡ ਦੀ ਗਰਾਂਊਂਡ ਵਿੱਚ ਸਨ ਤਾਂ ਉਥੇ ਸੜਕ ਕਿਨਾਰੇ ਖੜ੍ਹੀ ਇੱਕ ਕਾਰ ਕੋਲ਼ ਗਏ ਜਿਸਦੇ ਸ਼ੀਸ਼ਿਆਂ ਤੇ ਪਰਦੇ ਲਾਏ ਹੋਏ ਸਨ ਉਸਦਾ ਪਿੱਛਾ ਕੀਤਾ ਤਾਂ Asiਪਰਮਜੀਤ ਸਿੰਘ ਨੇ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦਾ ਕਤਲ ਕਰ ਦਿੱਤਾ ਅਤੇ ਉਸਦਾ ਦੂਸਰਾਂ ਸਾਥੀ ਪ੍ਰਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਇਸ ਘਟਨਾ ਨਾਲ਼ ਸਮੁੱਚੇ ਕਬੱਡੀ ਖਿਡਾਰੀ ਤੇ ਦੇਸ਼ ਵਿਦੇਸ਼ ਤੇ ਪੰਜਾਬ ਦੇ ਅਗਾਂਹਵਧੂ ਨੋਜਵਾਨਾਂ ਵਿੱਚ ਕਾਫ਼ੀ ਦੁੱਖ ਪਹੁੰਚਿਆ ਇਸ ਅੰਤਰਰਾਸ਼ਟਰੀ ਖਿਡਾਰੀ ਅਰਵਿੰਦਰਜੀਤ ਸਿੰਘ ਵਰਗੇ ਖਿਡਾਰੀ ਨੋਜਵਾਨਾਂ ਲਈ ਪ੍ਰੇਰਨਾ ਸਰੋਤ ਸਨ ਦੌਵਾ ਸਾਥੀਆਂ ਨੇ ਮੰਗ ਕੀਤੀ ਕਿ ਦੋਸ਼ੀਅਾਂ ਦੇ ਖਿਲਾਫ ਹਰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਅਰਵਿੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੰਨਸਾਫ ਦਿਵਾਇਆ ਜਾਵੇ ਤਾਂ ਜ਼ੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ।