7.9 C
United Kingdom
Saturday, March 7, 2026

More

    ਯੂਕੇ ਦੇ ਪ੍ਰਧਾਨ ਮੰਤਰੀ ਨੇ ਕੀਤਾ ਇਹ ਐਲਾਨ (ਪੜ੍ਹੋ)

    ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ)

    ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਿਹਾ ਹੈ ਕਿ ਉਹ ਲੋਕ ਜੋ ਘਰ ਤੋਂ ਕੰਮ ਨਹੀਂ ਕਰ ਸਕਦੇ, ਜਿਵੇਂ ਕਿ ਉਸਾਰੀ ਜਾਂ ਨਿਰਮਾਣ ਵਿੱਚ ਕੰਮ ਕਰਨ ਵਾਲੇ, ਉਹਨਾਂ ਨੂੰ ਸੋਮਵਾਰ ਤੋਂ ਕੰਮ ‘ਤੇ ਵਾਪਸ ਜਾਣਾ ਚਾਹੀਦਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੀ ਕੋਰੋਨਾਵਾਇਰਸ ਗਾਈਡੈਂਸ ਨੂੰ ਬਦਲ ਰਹੀ ਹੈ ਤਾਂ ਕਿ ਲੋਕ ਘਰ ਤੋਂ ਬਾਹਰ ਜਾ ਕੇ ਕੰਮ ਕਰ ਸਕਣ। ਹਾਲਾਂਕਿ,ਇਸ ਸਥਿਤੀ ਵਿੱਚ ਮਜ਼ਦੂਰਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਕੋਵਿਡ -19 ਤੋਂ ਸੁਰੱਖਿਅਤ ਰਹਿਣ ਲਈ ਜਨਤਕ ਆਵਾਜਾਈ ਤੋਂ ਵੀ ਬਚਣ ਲਈ ਕਿਹਾ ਗਿਆ ਹੈ। ਹਾਲਾਂਕਿ ਜੌਹਨਸਨ ਨੇ ਕਿਹਾ ਕਿ ਯੂਕੇ ਸਰਕਾਰ ਰੁਜ਼ਗਾਰਦਾਤਾਵਾਂ ਨੂੰ ਕੰਮ ਕਰਨ ਵਾਲੀਆਂ ਥਾਵਾਂ ਨੂੰ “ਕੋਵਿਡ-ਸੁਰੱਖਿਅਤ” ਬਣਾਉਣ ਲਈ ਨਵੀਂ ਸੇਧ ’ਤੇ ਕੰਮ ਕਰ ਰਹੀ ਹੈ, ਪਰ ਉਸਨੇ ਇਸ ਬਾਰੇ ਵੇਰਵੇ ਨਹੀਂ ਦਿੱਤੇ ਕਿ ਇਹ ਸੇਧ ਕੀ ਹੋਵੇਗੀ। ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਨੇ ਪ੍ਰਧਾਨ ਮੰਤਰੀ ਦੇ ਸੰਬੋਧਨ ਦੀ ਇਸ ਗੱਲ ਦੀ ਅਲੋਚਨਾ ਕੀਤੀ ਕਿ ਲੋਕ ਕਿਵੇਂ ਸੁਰੱਖਿਅਤ ਢੰਗ ਨਾਲ ਕੰਮ ‘ਤੇ ਵਾਪਸ ਆ ਸਕਦੇ ਹਨ?

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!