16.9 C
United Kingdom
Sunday, June 7, 2026

More

    ਯੂਕੇ ਦੇ ਪ੍ਰਧਾਨ ਮੰਤਰੀ ਨੇ ਕਿਹਾ, “ਇਸ ਗੱਲ ਦੀ ਗਾਰੰਟੀ ਨਹੀਂ ਦਿੰਦੇ”

    ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)

    ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਕੋਰੋਨਾਵਾਇਰਸ ਵੈਕਸੀਨ ਸੰਬੰਧੀ ਤਾਜ਼ਾ ਬਿਆਨ ਪੜ੍ਹ ਕੇ ਤੁਸੀਂ ਵੀ ਨਿਊਜ਼ੀਲੈਂਡ ਵਸਦੇ ਗੀਤਕਾਰ ਸੱਤਾ ਵੈਰੋਵਾਲੀਆ ਦੇ ਗੀਤ “ਇਸ ਗੱਲ ਦੀ ਗਾਰੰਟੀ ਨਹੀਂ ਦਿੰਦੇ” ਨੂੰ ਯਾਦ ਕਰੋਗੇ।

    ਜੀ ਹਾਂ, ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਕਹਿਣਾ ਹੈ ਕਿ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਕਿ ਅਸੀਂ ਵੈਕਸੀਨ ਤਿਆਰ ਕਰ ਲਵਾਂਗੇ।

    ਬੇਸ਼ੱਕ ਦੁਨੀਆ ਭਰ ਦੇ ਵਿਗਿਆਨੀ ਕੋਵਿਡ-19 ਮਹਾਮਾਰੀ ਦੇ ਇਲਾਜ ਦਾ ਕੋਈ ਟੀਕਾ ਜਾਂ ਦਵਾਈ ਲੱਭਣ ਵਿਚ ਲੱਗੇ ਹੋਏ ਹਨ। ਇਸ ਸੰਬੰਧੀ ਵੈਕਸੀਨ ਤਿਆਰ ਕਰਨ ਕਈ ਦੇਸ਼ਾਂ ਦੀ ਨਜ਼ਰ ਬ੍ਰਿਟੇਨ ਅਤੇ ਅਮਰੀਕਾ ‘ਤੇ ਹੈ। ਕੁਝ ਹਫਤੇ ਪਹਿਲਾਂ ਖਬਰ ਆਈ ਸੀ ਬ੍ਰਿਟੇਨ ਦੀ ਆਕਸਫੋਰਡ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਗਈ ਵੈਕਸੀਨ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸਤੰਬਰ ਤੱਕ ਲੱਖਾਂ ਡੋਜ਼ ਬਣ ਕੇ ਤਿਆਰ ਹੋ ਜਾਣਗੀਆਂ। ਵੈਕਸੀਨ ਦੇ ਕੁਝ ਟ੍ਰਾਇਲ ਪੂਰੇ ਹੋਣ ਤੋਂ ਪਹਿਲਾਂ ਹੀ ਉਤਪਾਦਨ ਸ਼ੁਰੂ ਕਰ ਦਿੱਤਾ ਗਿਆ। ਜੇਕਰ ਵੈਕਸੀਨ ਸਫਲ ਸਾਬਤ ਹੁੰਦੀ ਹੈ ਤਾਂ ਹੋਰ ਇੰਤਜ਼ਾਰ ਨਹੀਂ ਕਰਨਾ ਪਵੇਗਾ ਪਰ ਹੁਣ ਬ੍ਰਿਟੇਨ ਦੇ ਹੀ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਹੈ ਕਿ ਕੋਰੋਨਾ ਦੀ ਵੈਕਸੀਨ ਮਿਲ ਜਾਵੇ ਇਸ ਦੀ ਕੋਈ ਗਾਰੰਟੀ ਨਹੀਂ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨੇ ਲੋਕਾਂ ਦੇ ਤੌਖਲਿਆਂ ਨੂੰ ਹੋਰ ਵਧਾ ਦਿੱਤਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!