15.3 C
United Kingdom
Sunday, June 7, 2026

More

    ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸਰਹਿੰਦ ਫਤਹਿ ਦਿਵਸ ਨੂੰ ਅਰਦਾਸ ਦਿਵਸ ਵਜੋਂ ਮਨਾਇਆ


    ਸਰਹਿੰਦ ਫਤਹਿ ਦਿਵਸ ਜੁਲਮੀਂ ਤਾਕਤਾਂ ਖ਼ਿਲਾਫ
    ਚੇਤਨਾ ਪੈਦਾ ਕਰਨ ਦਾ ਪ੍ਰਤੀਕ

    ਲੁਧਿਆਣਾ 12 ਮਈ (ਖਾਲਸਾ)

    ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ
    ਕੌਮ ਦੇ ਮਾਣਮਤੇ ਜਰਨੈਲ ਅਤੇ ਪਹਿਲੇ ਸਿੱਖ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਨੂੰ ਸਮਰਪਿਤ ਅਰਦਾਸ ਦਿਵਸ ਸਮਾਗਮ ਅੱਜ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਜਵੱਦੀ ਟਕਸਾਲ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਿਦਆਰਥੀਆਂ ਨੇ ਗੁਰਬਾਣੀ ਦਾ ਬੀਰ-ਰਸੀ
    ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਵੱਲੋਂ ਗੁਰੂ ਸਾਹਿਬ ਦੀ ਹਜੂਰੀ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਅਰਦਾਸ ਦੀ ਸਮਾਪਤੀ ਉਪਰੰਤ ਇਕੱਤਰ ਹੋਈਆਂ ਸੰਗਤਾਂ, ਫੈਡਰੇਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਜਵੱਦੀ ਟਕਸਾਲ ਦੇ ਵਿਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਇਤਿਹਾਸ ਦਾ ਉਹ ਸੂਰਬੀਰ ਯੋਧਾ ਸੀ, ਜਿਸ ਦੀ ਅਗਵਾਈ ਵਿੱਚ ਖਾਲਸਾ ਪੰਥ ਨੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਸੀ। ਸੰਤ ਅਮੀਰ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਇਤਿਹਾਸ ਤੇ ਚਾਣਨਾ ਪਾਉਂਦਿਆਂ ਹੋਇਆ ਕਿਹਾ ਕਿ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਫਤਹਿ ਨੂੰ ਪੱਲੇ ਬੰਨ ਕੇ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਨੰਦੇੜ ਤੋਂ ਪੰਜਾਬ ਵੱਲ ਰਵਾਨਾ ਹੋਇਆ ਤਾਂ ਸੋਨੀਪਤ, ਕੈਥਲ, ਸਮਾਣਾ, ਕਪੂਰੀ ਅਤੇ ਸਢੋਰੇ ਨੂੰ ਪੈਰਾਂ ਥੱਲੇ ਲਿਤਾੜ ਕੇ ਚੱਪੜਚਿੜੀ ਦੇ ਮੈਦਾਨ ਵਿੱਚ ਵਜੀਦ ਖ਼ਾਨ ਨੂੰ ਮਾਰ ਕੇ ਮੁਗਲਾਂ ਦੇ ਅਹਿਮ ਕੇਂਦਰ ਸਰਹਿੰਦ ਦੀ ਇੱਟ ਨਾਲ ਇੱਟ
    ਖੜਕਾਉਦਿਆਂ ਹੋਇਆ ਛੋਟੇ ਸਾਹਿਬਜਾਦਿਆ ਅਤੇ ਮਾਤਾ ਗੂਜਰੀ ਜੀ ਦੀ ਲਾਸਾਨੀ ਸ਼ਹਾਦਤ ਦਾ ਬਦਲਾ ਲੈ ਕੇ ਅੱਜ ਦੇ ਇਤਿਹਾਸਿਕ ਦਿਨ ਸਰਹਿੰਦ ਦੀ ਧਰਤੀ ਉੱਪਰ ਫਤਹਿ ਦੀ ਖਾਲਸਾਈ ਨਿਸਾਨ ਝੁਲਾਇਆ ਸੀ, ਅਤੇ ਇਸੇ ਫਤਹਿ ਦ ਿ ਅਸੀਸ ਸਦਕਾ ਪੰਜਾਬ ਵਿੱਚ ਇੱਕ ਨਵਾਂ ਇਨਕਲਾਬ ਪੈਦਾ ਹੋਇਆ ਜਿਸ ਦੇ ਨਾਲ ਸਿੱਖ ਦੁਨੀਆਂ ਦੇ ਨਖਸ਼ੇ ਤੇ ਪਹਿਲੀ ਵਾਰ ਰਾਜਨੀਤਿਕ ਤਾਕਤ ਵੱਜੋਂ ਉਬਰ ਕੇ ਸਾਹਮਣੇ ਆਏ। ਉਨ੍ਹਾਂ ਨੇ ਆਪਣੀ ਪ੍ਰਭਾਵਸ਼ਾਲੀ ਤਕਦੀਰ ਵਿੱਚ ਕਿਹਾ ਕਿ ਸਰਹਿੰਦ ਫਤਹਿ ਦਿਵਸ ਖਾਲਸਾ ਪੰਥ ਵਿੱਚ ਜੁਲਮੀ ਤਾਕਤਾਂ ਖਿਲਾਫ ਸੰਘਰਸ਼ ਕਰਨ ਅਤੇ ਸਰਬੱਤ ਦੇ ਭਲੇ ਦੀ ਚੇਤਨਾ
    ਪੈਦਾ ਕਰਨ ਦਾ ਅਹਿਮ ਅਫਸਰ ਹੈ। ਇਸ ਮੌਕੇ ਤੇ ਫੈਡਰੇਸ਼ਨ ਦੇ ਸਰਪ੍ਰਸਤਾਂ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਮੌਜੂਦਾ ਸਮੇਂ ਦੀ ਨੋਜਵਾਨ ਪੀੜੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਵਰਗੇ ਮਹਾਨ ਸੂਰਬੀਰਾਂ ਤੋਂ
    ਸੇਧ ਲੈਕੇ ਬਾਣੀ ਤੇ ਬਾਣੇ ਦਾ ਧਾਰਨੀ ਬਣਨਾ ਚਾਹੀਦਾ ਹੈ ਤਾਂ ਹੀ ਅਸੀਂ ਖਾਲਸਾ ਰਾਜ ਦੇ ਬੋਲ ਬਾਲੇ ਦੇ ਪੂਰਾ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਆਲ ਇੰਡੀਆਂ ਸਿੱਖ ਸਟੂਡੈਂਟ ਫੈਰਡੇਸ਼ਨ ਹਮੇਸ਼ਾਂ ਹੀ ਸਿੱਖ ਪੰਥ ਦਾ ਹਰਾਵਲ ਦਸਤਾ ਬਣਕੇ ਸਿੱਖ ਨੋਜਵਾਨਾਂ ਨੂੰ ਗੁਰਮਤਿ ਦੀ
    ਸੇਧ ਦੇਣ ਦੇ ਵਿੱਚ ਆਪਣਾ ਮੋਹਰੀ ਰੋਲ ਕਰਦੀ ਰਹੇਗੀ। ਇਸ ਮੌਕੇ ਹੋਰਨਾ ਤੋਂ ਇਲਾਵਾ ਭਾਈ ਬਲਜੀਤ ਸਿੰਘ ਬੀਤਾ, ਭਾਈ ਗਗਨਦੀਪ ਸਿੰਘ ਕੌਮੀ ਜਰਨਲ ਸਕੱਤਰ, ਗੁਰਪ੍ਰੀਤ ਸਿੰਘ ਪ੍ਰਧਾਨ ਲੁਦਿਆਣਾ ਦਿਹਾਤੀ, ਜਗਮੀਤ ਸਿੰਘ ਲੁਧਿਆਣਾ ਸ਼ਹਿਰੀ, ਸਤਨਾਮ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ ਤੇ ਸਤਿੰਦਰ ਸਿੰਘ ਆਦਿ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!