12 C
United Kingdom
Monday, June 8, 2026

More

    ਸਿੱਖ ਪ੍ਰਚਾਰਕਾਂ ਅਤੇ ਪਾਠੀ ਸਿੰਘਾਂ ਦੀ ਸਰਬੱਤ ਦਾ ਭਲਾ ਟਰੱਸਟ ਨੇ ਲਈ ਸਾਰ

    ਰਈਆ ‘ਚ 15 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਦਿੱਤਾ ਸੁੱਕਾ ਰਾਸ਼ਨ

    ਸਰਬੱਤ ਦਾ ਭਲਾ ਟਰੱਸਟ ਵੱਲੋਂ ਰਈਆ ਵਿਖੇ ਲੋੜਵੰਦ ਪ੍ਰਚਾਰਕਾਂ ਤੇ ਪਾਠੀ ਸਿੰਘਾਂ ਨੂੰ ਰਾਸ਼ਨ ਵੰਡਣ ਮੌਕੇ ਸੁਖਜਿੰਦਰ ਸਿੰਘ ਹੇਰ,ਸੁਖਦੀਪ ਸਿੱਧੂ,ਸ਼ਿਸ਼ਪਾਲ ਲਾਡੀ ਤੇ ਹੋਰ।

    ਅੰਮ੍ਰਿਤਸਰ,(ਰਾਜਿੰਦਰ ਰਿਖੀ)
    ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ਵਿਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜ਼ਿਕਰਯੋਗ ਮਿਸਾਲ ਬਣ ਉੱਭਰੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਕਸਬਾ ਰਈਆ ਦੇ ਆਸ-ਪਾਸ ਦੇ ਪਿੰਡਾਂ ਦੇ ਬੇਰੁਜ਼ਗਾਰ ਹੋਏ 15 ਸਿੱਖ ਪ੍ਰਚਾਰਕਾਂ ਤੇ ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।
    ਰਾਸ਼ਨ ਵੰਡਣ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਆਦਿ ਨੇ ਦੱਸਿਆ ਕਿ ਡਾ.ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਜ਼ਿਲੇ ਅੰਦਰ ਦੂਜੇ ਪੜਾਅ ਤਹਿਤ ਸੁੱਕਾ ਰਾਸ਼ਨ ਵੰਡਣ ਦੀ ਕੀਤੀ ਗਈ ਸ਼ੁਰੂਆਤ ਅਧੀਨ ਅੱਜ ਕਸਬਾ ਰਈਆ ਵਿਖੇ ਦੇਸ਼ ‘ਚ ਚੱਲ ਰਹੇ ਸੰਕਟਮਈ ਮਹੌਲ ਕਾਰਨ ਵੱਖ-ਵੱਖ ਗੁਰੂ ਘਰਾਂ ਜਾਂ ਘਰਾਂ ‘ਚ ਚੱਲਣ ਵਾਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ ਧਾਰਮਿਕ ਸਮਾਗਮਾਂ ਦੌਰਾਨ ਸਿੱਖ ਧਰਮ ਦਾ ਪ੍ਰਚਾਰ ਆਦਿ ਬੰਦ ਹੋਣ ਕਾਰਨ ਰੋਜ਼ੀ-ਰੋਟੀ ਪਰੇਸ਼ਾਨ ਹੋਏ 15 ਸਿੱਖ ਪ੍ਰਚਾਰਕਾਂ ਤੇ ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਦੇ ਕੇ ਉਨਾਂ ਦੀ ਮਦਦ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਅਜੋਕੇ ਮਾਹੌਲ ਦੇ ਚੱਲਦਿਆਂ ਅਜਿਹੇ ਬਹੁਤ ਸਾਰੇ ਮੱਧਵਰਤੀ ਪਰਿਵਾਰ ਵੀ ਟਰੱਸਟ ਦੇ ਧਿਆਨ ‘ਚ ਆ ਰਹੇ ਹਨ ਜੋ ਮਜ਼ਬੂਰ ਹੋਣ ਦੇ ਬਾਵਜੂਦ ਵੀ ਕਿਸੇ ਕੋਲੋਂ ਮਦਦ ਲੈਣ ਲਈ ਝਿਜਕ ਰਹੇ ਹਨ। ਉਨਾਂ ਦੱਸਿਆ ਕਿ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਰਾਸ਼ਨ ਵੰਡਣ ਦੇ ਦੂਜੇ ਪੜਾਅ ਦੌਰਾਨ ਅਜਿਹੇ ਪਰਿਵਾਰਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਟਰੱਸਟ ਦੀਆਂ ਜਿਲਾ ਇਕਾਈਆਂ ਨੂੰ ਕਿਹਾ ਗਿਆ ਹੈ।
    ਇਸ ਦੌਰਾਨ ਮੌਜੂਦ ਸਿੱਖ ਪ੍ਰਚਾਰਕ ਭਾਈ ਸੁਖਦੇਵ ਸਿੰਘ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਇਸ ਔਖੀ ਘੜੀ ਵੇਲੇ ਗੁਰੂ ਘਰ ਦੇ ਵਜ਼ੀਰਾਂ ਦੀ ਮਦਦ ਲਈ ਸਭ ਤੋਂ ਅੱਗੇ ਆਉਣ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਧਰਮ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਉਪਕਾਰਾਂ ਦੀ ਬਦੌਲਤ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਨਾਂ ਡਾ.ਓਬਰਾਏ ਅਤੇ ਉਨਾਂ ਦੀ ਸਾਰੀ ਟੀਮ ਦੀ ਚੜਦੀ ਕਲਾ ਲਈ ਗੁਰੂ ਸਾਹਿਬ ਦੇ ਚਰਨਾਂ ‘ਚ ਅਰਦਾਸ ਵੀ ਕੀਤੀ
    ਜ਼ਿਕਰਯੋਗ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀ ਦਿੱਤੀ ਜਾ ਰਹੀ ਇੱਕ ਕਿੱਟ ਅੰਦਰ ਕਰੀਬ 19 ਕਿੱਲੋ ਸੁੱਕਾ ਰਾਸ਼ਨ ਹੈ, ਜਿਸ ਨਾਲ ਇੱਕ ਦਰਮਿਆਨੇ ਪਰਿਵਾਰ ਦਾ ਇੱਕ ਮਹੀਨੇ ਲਈ ਵਧੀਆ ਗੁਜ਼ਾਰਾ ਚੱਲ ਸਕੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਗੁਰਬਿੰਦਰ ਸਿੰਘ ਵੀ ਮੌਜੂਦ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!