3.4 C
United Kingdom
Sunday, March 8, 2026

More

    ਆਪਣੇ ਮਨ ਕੀ ਬਾਤ ਕਰਨ ਦੀ ਬਜਾਏ ਆਮ ਲੋਕਾਂ ਦੀ ਗੱਲ ਸੁਣਨ ਪ੍ਰਧਾਨ ਮੰਤਰੀ ਮੋਦੀ- ਧਾਲੀਵਾਲ

    ਅੰਮ੍ਰਿਤਸਰ (ਰਾਜਿੰਦਰ ਰਿਖੀ)


    ਅੱਜ ਜਦੋਂ ਪੂਰੀ ਦੁਨੀਆਂ ਅਤੇ ਸਾਡਾ ਸਾਰਾ ਦੇਸ਼ ਕਰੋਨਾ ਖਿਲਾਫ਼ ਲੜਾਈ ਲੜ ਰਿਹਾ ਹੈ ਉਸ ਵਕਤ ਲੋਕਾਂ ਦੇ ਕੰਮ ਬੰਦ ਹੋਣ ਕਰਕੇ ਉਹਨਾਂ ਦੇ ਆਰਥਿਕ ਹਾਲਤ ਦਿਨ ਬ ਦਿਨ ਖਰਾਬ ਹੁੰਦੇ ਜਾ ਰਹੇ ਹਨ। ਅਜਿਹੇ ਮੌਕੇ ਓਹਨਾਂ ਨੂੰ ਆਪਣੀਆਂ ਚੁਣੀਆਂ ਹੋਈਆਂ ਸਰਕਾਰਾਂ ਤੋ ਉਮੀਦ ਹੈ ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਹਨਾਂ ਅਾਸਾਂ ਉੱਪਰ ਕੇਂਦਰ ਅਤੇ ਰਾਜ ਸਰਕਾਰ ਖਰਾ ਨਹੀਂ ਉੱਤਰ ਰਹੀਆਂ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮਦਦ ਨਹੀਂ ਕੀਤੀ ਹੈ। ਹਰ ਵਾਰ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸੰਬੋਧਨ ਕਰਦੇ ਹਨ ਓਹ ਕੇਵਲ ਆਪਣੀ ਗੱਲ ਰੱਖਦੇ ਹਨ ਪਰ ਓਹਨਾਂ ਦੇ ਭਾਸ਼ਣ ਵਿੱਚ ਕਿਤੇ ਵੀ ਛੋਟੇ ਦੁਕਾਦਾਰਾਂ, ਮਜ਼ਦੂਰਾਂ, ਰੇਹੜੀ ਫੜ੍ਹੀ ਵਾਲੇ, ਆਟੋ ਟੈਕਸੀ ਵਾਲੇ ਅਤੇ ਦੇਸ਼ ਦੇ ਕਿਸਾਨਾਂ ਦਾ ਜ਼ਿਕਰ ਨਹੀਂ ਹੁੰਦਾ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿਰਫ਼ ਆਪਣੇ ਮਨ ਕੀ ਬਾਤ ਕੀਤੀ ਜਾਦੀ ਹੈ ਪਰ ਜਿਨ੍ਹਾਂ ਲੋਕਾਂ ਨੇ ਉਹਨਾਂ ਨੂੰ ਚੁਣ ਕੇ ਭੇਜਿਆ ਹੈ ਉਹਨਾਂ ਦੇ ਮਨ ਦੀ ਬਾਤ ਨਹੀਂ ਸੁਣੀ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਆਪਦਾ ਦੀ ਘੜੀ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਕ ਕਰੋੜ ਦੇ ਕਰੀਬ ਲੋਕਾਂ ਨੂੰ ਰਾਸ਼ਨ ਵੰਡ ਕੇ ਅਤੇ ਆਟੋ,ਟੈਕਸੀਆਂ ਚਾਲਕਾਂ, ਮਜ਼ਦੂਰਾ ਦੇ ਖਾਤਿਆਂ ਵਿੱਚ ਪੰਜ ਪੰਜ ਹਜਾਰ ਰੁਪਏ ਪਾ ਕੇ ਆਪਣੇ ਲੋਕ ਹਿਤੈਸ਼ੀ ਹੋਣ ਦਾ ਪ੍ਰਮਾਣ ਦਿੱਤਾ ਹੈ। ਪਰ ਪੰਜਾਬ ਸਰਕਾਰ ਵਲੋਂ ਕੇਂਦਰ ਵਲੋਂ ਐਲਾਨੀ ਗਈ ਰਾਸ਼ਨ ਸਹਾਇਤਾ ਵੀ ਨਹੀਂ ਵੰਡੀ ਗਈ ਹੈ। ਉਹਨਾਂ ਕਿਹਾ ਕਿ ਅੱਜ ਹਾਲਾਤ ਇਥੋਂ ਤੱਕ ਪਹੁੰਚ ਗਏ ਹਨ ਕਿ ਪ੍ਰਵਾਸੀ ਮਜ਼ਦੂਰ ਪੈਦਲ ਆਪਣੇ ਪਿੰਡਾਂ ਨੂੰ ਜਾ ਰਹੇ ਹਨ। ਬੜੇ ਦੁੱਖ ਦੀ ਗੱਲ ਹੈ ਕਿ ਗਰੀਬ ਔਰਤਾਂ ਸੜਕਾਂ ਤੇ ਬੱਚੇ ਨੂੰ ਜਨਮ ਦੇ ਰਹੀਆਂ ਹਨ। ਉਹਨਾਂ ਕਿਹਾ ਕਿ ਪਿੱਛਲੇ ਦਿਨਾਂ ਵਿੱਚ ਦੇਸ਼ ਦੇ ਲੋਕਾਂ ਦੇ ਅਰਬਾਂ ਰੁਪਏ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਏ ਪਰ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਐਲਾਨ ਕੇਵਲ ਪਹਿਲਾਂ ਦੀ ਤਰਾਂ ਜੁਮਲੇ ਹੀ ਸਾਬਤ ਹੋ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਆਪਣੇ ਪੰਜਾਬ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਦੇ ਰਾਹੀਂ ਸੰਸਦ ਵਿੱਚ ਆਉਣ ਵਾਲੇ ਸਮੇਂ ਵਿੱਚ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਹੋਏ ਰੁਪਏ ਦਾ ਹਿਸਾਬ ਦੇਸ਼ ਦੀ ਜਨਤਾ ਸਾਹਮਣੇ ਜਨਤਕ ਕਰਨ ਦੀ ਮੰਗ ਕਰੇਗੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!