ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਯੂਕੇ ਵਿਚ ਕੋਰੋਨਾਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ ਹੋਰ 428 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਨਾਲ ਦੇਸ਼ ਵਿੱਚ ਹਸਪਤਾਲਾਂ ਵਿੱਚ ਹੋਈਆਂ ਮੌਤਾਂ ਦੀ ਗਿਣਤੀ 33,614 ਹੋ ਗਈ ਹੈ। ਸਕਾਟਲੈਂਡ ਵਿੱਚ ਹਸਪਤਾਲ ਵਿਚ 10, ਵੇਲਜ਼ ਵਿਚ 10 ਅਤੇ ਉੱਤਰੀ ਆਇਰਲੈਂਡ ਵਿਚ ਪੰਜ ਮੌਤਾਂ ਹੋਈਆਂ ਹਨ। ਕੋਰੋਨਾਵਾਇਰਸ ਨਾਲ ਸਕੌਟਲੈਂਡ ਵਿੱਚ ਹੁਣ ਤੱਕ 2,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਦਿਨ ਪਹਿਲਾਂ ਜਾਰੀ ਕੀਤੇ ਸਕਾਟਲੈਂਡ ਦੇ ਨੈਸ਼ਨਲ ਰਿਕਾਰਡ ਅਨੁਸਾਰ ਸਕਾਟਲੈਂਡ ਵਿੱਚ ਕੁੱਲ 3213 ਮੌਤਾਂ ਹੋਈਆਂ ਦੱਸੀਆਂ ਗਈਆਂ ਹਨ। ਇਹ ਗਿਣਤੀ 10 ਮਈ ਤੱਕ ਦੀ ਹੈ, ਜਿਸ ਵਿੱਚ ਸ਼ੱਕੀ ਮੌਤਾਂ ਦੀ ਗਿਣਤੀ ਵੀ ਸ਼ਾਮਲ ਹੈ।