ਚੰਡੀਗੜ੍ਹ (ਰਾਜਿੰਦਰ ਭਦੌੜੀਆ)
ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ( ਦਾਸ ਬਾਦਲ ) ਅੱਜ ਅਕਾਲ ਚਲਾਣਾ ਕਰ ਗਏ। ਉਹ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿਚ ਵੈਂਟੀਲੇਟਰ ‘ਤੇ ਸਨ। ਉਨ੍ਹਾਂ ਦੀ ਉਮਰ 90 ਸਾਲ ਤੋਂ ਉੱਪਰ ਸੀ। ਅਦਾਰਾ “ਪੰਜ ਦਰਿਆ” ਮਨਪ੍ਰੀਤ ਸਿੰਘ ਬਾਦਲ ਨਾਲ ਦੁੱਖ ਦਾ ਪ੍ਰਗਟਾਵਾ ਕਰਦਾ ਹੈ।