3.1 C
United Kingdom
Sunday, March 8, 2026

More

    ਮੁੱਖ ਮੰਤਰੀ ਵੱਲੋਂ ਮਨਪ੍ਰੀਤ ਬਾਦਲ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

    ਚੰਡੀਗੜ੍ਹ ( ਰਾਜਿੰਦਰ ਭਦੌੜੀਆ)


    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਦੁੱਖ ਸਾਂਝਾ ਕੀਤਾ ਹੈ।
    ਸਰਦਾਰ ਗੁਰਦਾਸ ਸਿੰਘ ਬਾਦਲ 90 ਵਰ੍ਹਿਆਂ ਦੇ ਸਨ ਜਿਨ੍ਹਾਂ ਨੇ ਬੀਤੀ ਰਾਤ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
    ਪਰਿਵਾਰ ਅਤੇ ਸਾਕ-ਸਬੰਧੀਆਂ ਲਈ ਵੱਡਾ ਘਾਟਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੀ ਭੈਣ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਬਰਦਾਸ਼ਤ ਕਰ ਲੈਣ ਦੀ ਹਿੰਮਤ ਦਿਖਾਉਣਗੇ।
    ਮੁੱਖ ਮੰਤਰੀ ਨੇ ਗੁਰਦਾਸ ਬਾਦਲ ਵੱਲੋਂ ਲੋਕਾਂ ਦੀ ਖਾਸ ਕਰਕੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਸ਼ੇਸ਼ ਕਰਕੇ ਮਾਲਵਾ ਖਿੱਤੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਪਾਏ ਅਹਿਮ ਯੋਗਦਾਨ ਨੂੰ ਵੀ ਚੇਤੇ ਕੀਤਾ।
    ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!