ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਯੂਕੇ ਵਿੱਚ ਕੋਰੋਨਾਵਾਇਰਸ ਨਾਲ 468 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ 34,466 ਹੋ ਗਈ ਹੈ। ਸਰਕਾਰ ਦੇ ਤਾਜ਼ਾ ਅੰਕੜਿਆਂ ਵਿੱਚ ਕੇਅਰ ਹੋਮਜ਼ ਹੋਈਆਂ ਮੌਤਾਂ ਵੀ ਸ਼ਾਮਲ ਹਨ। ਇਨ੍ਹਾਂ ਦੱਸੀਆਂ ਗਈਆਂ ਮੌਤਾਂ ਵਿੱਚ ਯੂਕੇ ਦੇ ਹਸਪਤਾਲਾਂ ਵਿੱਚ ਹੋਈਆਂ 244 ਮੌਤਾਂ ਵੀ ਸ਼ਾਮਲ ਹਨ।