2 C
United Kingdom
Saturday, March 7, 2026

More

    ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ

    ਅੰਮ੍ਰਿਤਸਰ (ਰਾਜਿੰਦਰ ਰਿਖੀ)
    ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭੰਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
    ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 20 ਜੁਲਾਈ 2020 ਤੱਕ ਲਾਗੂ ਰਹੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!